ਪਾਕਿ ਵਲੋਂ ਪੁੰਛ 'ਚ ਗੋਲਾਬਾਰੀ, ਪੰਜ ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਾਕਿ ਵਲੋਂ ਪੁੰਛ 'ਚ ਗੋਲਾਬਾਰੀ, ਪੰਜ ਮੌਤਾਂ

army

ਸ੍ਰੀਨਗਰ : ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਐਤਵਾਰ ਨੂੰ ਕਸ਼ਮੀਰ ਦੇ ਪੁੰਛ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਇਸ ਘਟਨਾ 'ਚ ਹੁਣ ਤਕ 5 ਲੋਕਾਂ ਦੇ ਮਾਰੇ ਜਾਣ ਅਤੇ 2 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਪੰਜ 'ਚੋਂ 4 ਲੋਕ ਇਕ ਹੀ ਪਰਵਾਰ ਦੇ ਦਸੇ ਜਾ ਰਹੇ ਹਨ। ਬੀ.ਐਸ.ਐਫ਼ ਨੇ ਘਟਨਾ ਦੀ ਪੁਸ਼ਟੀ ਕਰ ਕੇ ਦਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦਸਣਾ ਚਾਹੁੰਦੇ ਹਾਂ ਕਿ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕਰਨ ਦੀਆਂ ਕਈ ਘਟਨਾਵਾਂ ਹੋ ਚੁਕੀਆਂ ਹਨ।

 ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿਤੀ ਸੀ ਕਿ ਫ਼ਰਵਰੀ ਤਕ 2018 'ਚ ਕੁੱਲ 432 ਜੰਗਬੰਦੀ ਦੇ ਮਾਮਲੇ ਦਰਜ ਕੀਤੇ ਗਏ ਹਨ। ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਐਸ.ਪੀ. ਵੈਦ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹੁਣ ਤਕ ਇਸ ਹਮਲੇ 'ਚ 5 ਵਿਅਕਤੀ ਮਾਰੇ ਗਏ  ਜਿਨ੍ਹਾਂ ਵਿਚ ਤਿੰਨ ਬੱਚੇ ਵੀ ਸ਼ਾਮਲ ਹਨ ਤੇ ਦੋ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਦਸ ਦਏਈ ਕਿ ਸਨਿਚਰਵਾਰ ਨੂੰ ਵੀ ਜੰਮੂ-ਕਸ਼ਮੀਰ ਦੇ ਹਾਜੀਪੁਰਾ 'ਚ ਐੈਸ.ਐੈਸ.ਪੀ. ਸ਼ੋਪੀਆਂ ਦੀ ਗੱਡੀ 'ਤੇ ਅਤਿਵਾਦੀਆਂ ਵਲੋਂ ਹਮਲਾ ਕੀਤਾ ਗਿਆ ਸੀ। ਹਾਲਾਂਕਿ ਇਸ ਹਮਲੇ 'ਚ ਕਿਸੇ ਤਰ੍ਹਾਂ ਦੇ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ। 15 ਮਾਰਚ ਨੂੰ ਵੀ ਅਤਿਵਾਦੀਆਂ ਨੇ ਭਾਜਪਾ ਨੇਤਾ ਅਨਵਰ ਖ਼ਾਨ ਦੇ ਕਾਫਲੇ 'ਤੇ ਹਮਲੇ ਦੀ ਕੋਸ਼ਿਸ਼ ਕੀਤੀ ਸੀ। ਖ਼ਾਨ ਇਸ ਅਤਿਵਾਦੀ ਹਮਲੇ 'ਚ ਵਾਲ-ਵਾਲ ਬਚੇ ਸਨ।