ਰਾਜੌਰੀ ਸੈਕਟਰ ’ਚ ਪਾਕਿ ਵੱਲੋਂ ਜੰਗਬਦੀ ਦੀ ਉਲੰਘਣਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਘਟਨਾ ਵਿਚ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ।

Pak violates ceasefire in Rajouri

ਜੰਮੂ- ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਜੰਗਬਦੀ ਦੀ ਉਲੰਘਣਾ ਵਿਚ ਇਕ ਸੈਨਿਕ ਸ਼ਹੀਦ ਹੋ ਗਿਆ। ਫੌਜ ਦੇ ਸੂਤਰਾਂ ਨੇ ਦੱਸਿਆ ਕਿ ਅਖਨੂਰ ਦੇ ਕੇਰੀ ਬਤਲ ਇਲਾਕੇ ਵਿਚ ਪਾਕਿਸਤਾਨ ਨੇ ਜੰਗਬਦੀ ਦੀ ਉਲੰਘਣਾ ਕੀਤੀ। ਇਸ ਵਿਚ ਇਕ ਸੈਨਿਕ ਸ਼ਹੀਦ ਹੋ ਗਿਆ ਅਤੇ ਤਿੰਨ ਜ਼ਖਮੀ ਹੋ ਗਏ।  ਇਸ ਤੋਂ ਪਹਿਲਾਂ ਡਿਫੈਂਸ ਬੁਲਾਰੇ ਦੇਵੇਂਦਰ ਆਨੰਦ ਨੇ ਦੱਸਿਆ ਸੀ ਕਿ ਤਕਰੀਬਨ ਸਵੇਰੇ 5.30 ਵਜੇ ਪਾਕਿਸਤਾਨ ਨੇ ਮੋਰਟਾਰ ਦਾਗਣੇ ਸ਼ੁਰੂ ਕੀਤੇ।

ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਨੇ ਵੀ ਪਾਕਿਸਤਾਨੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ ਅਤੇ ਇਸ ਤੋਂ ਬਾਅਦ ਸਵਾ ਸੱਤ ਵਜੇ ਦੇ ਆਸਪਾਸ ਗੋਲੀਬਾਰੀ ਖ਼ਤਮ ਹੋਈ। ਪੁਲਵਾਮਾ ਅਤਿਵਾਦੀ ਹਮਲੇ ਵਿਚ 40 ਜਵਾਨ ਸ਼ਹੀਦ ਹੋ ਗਏ ਸਨ। ਉਸ ਤੋਂ ਬਾਅਦ ਭਾਰਤ ਵੱਲੋਂ 26 ਫਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਸਥਿਤ ਅਤਿਵਾਦੀ ਸੰਗਠਨ ਜੈਸ਼ ਏ ਮੁਹੰਮਦ ਦੇ ਅਤਿਵਾਦੀ ਕੈਂਪਾਂ ਉਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚ ਤਣਾਅ ਵਧਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਬਾਅਦ ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ਉਤੇ ਜੰਗਬੰਦੀ ਰੋਕੋ ਦੀ ਉਲੰਘਣਾਂ ਦੀਆਂ ਘਟਨਾਵਾਂ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ।