ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ ’ਚ ਦਰਜ ਹੋਏ 35,871 ਨਵੇਂ ਮਾਮਲੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਨਵੇਂ ਕੋਰੋਨਾ ਮਾਮਲਿਆਂ ਵਿਚ 24 ਫੀਸਦੀ ਵਾਧਾ

Coronavirus

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਵਿਚ ਕੋਵਿਡ 19 ਦੇ ਨਵੇਂ ਮਾਮਲਿਆਂ ਵਿਚ 24 ਫੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 35,871 ਨਵੇਂ ਮਾਮਲੇ ਦਰਜ ਕੀਤੇ ਗਏ।

ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 11,474,605 ਹੋ ਗਈ ਹੈ। ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੇ ਅੰਕੜੇ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿਚ 172 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਇਸ ਦੇ ਨਾਲ ਹੀ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ  159,216 ਤੱਕ ਪਹੁੰਚ ਗਈ ਹੈ।

ਕੋਰੋਨਾ ਮਾਮਲਿਆਂ ਦੇ ਚਲਦੇ ਗੁਜਰਾਤ ਦੇ ਅਹਿਮਦਾਬਾਦ 'ਚ ਜਿਮ, ਸਪੋਰਟਸ ਕਲੱਬ, ਗੇਮਿੰਗ ਜੋਨ ਇਕ ਵਾਰ ਫਿਰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਦਿੱਲੀ ਨੇੜਲੇ ਨੋਇਡਾ ਤੇ ਗਾਜ਼ੀਆਬਾਦ ਵਿਚ 30 ਅਪ੍ਰੈਲ ਤੱਕ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਬੀਤੇ ਦਿਨੀਂ ਗੁਜਰਾਤ ਵਿਚ ਕੋਵਿਡ -19 ਦੇ 1,122 ਨਵੇਂ ਕੇਸ ਸਾਹਮਣੇ ਆਏ ਹਨ।