ਨੌਜਵਾਨ ਰਣਜੀਤ ਸਿੰਘ ਦੀ ਰਿਹਾਈ ਤੋਂ ਬਾਅਦ ਹਵਾਈ ਅੱਡੇ ਪੁੱਜਣ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ
ਉਨ੍ਹਾਂ ਦੀ ਰਿਹਾਈ ਵੇਲੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
ਅੰਮ੍ਰਿਤਸਰ: ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਬੀਤੇ ਰਾਤ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਬੀਤੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਨੌਜਵਾਨ ਨੂੰ ਅੱਜ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਰਿਹਾ ਕਰਵਾ ਲਿਆ ਗਿਆ ਹੈ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜਣ ਤੇ' ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸੁਆਗਤ ਕੀਤਾ ਗਿਆ। ਇਸ ਸਬੰਧੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
ਇਸ ਦੌਰਾਨ ਅਜਨਾਲਾ ਤੋਂ ਪਹੁੰਚੇ ਸਿੱਖ ਜਥੇਬੰਦੀਆਂ ਦੇ ਆਗੂ ਮਨਜੀਤ ਸਿੰਘ ਬਾਠ, ਭਾਈ ਕਾਬਲ ਸਿੰਘ ਸ਼ਾਹਪੁਰ, ਠੇਕੇਦਾਰ ਵਰਿਆਮ ਸਿੰਘ ਨੰਗਲ ਅਤੇ ਡਾ. ਕੁਲਵੰਤ ਸਿੰਘ ਨਿੱਜਰ ਸਮੇਤ ਹੋਰਨਾਂ ਵੱਲੋਂ ਨੌਜਵਾਨ ਰਣਜੀਤ ਸਿੰਘ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਦੀ ਰਿਹਾਈ ਵੇਲੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਲਾਲ ਕਿਲ੍ਹੇ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਸਿੰਘੁ ਬਾਰਡਰ ਵਿਖੇ ਕੁਝ ਗੁੱਡਾ ਅਨਸਰਾਂ ਵੱਲੋਂ ਮਹਿਲਾਵਾਂ ਅਤੇ ਹੋਰਨਾਂ ਅੰਦੋਲਨਕਾਰੀ ਕਿਸਾਨਾਂ 'ਤੇ ਹਮਲਾ ਕਰਨ ਵਾਲੇ ਲੋਕਾਂ ਨੂੰ ਬਚਾਉਣ ਲਈ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਢਾਲ ਬਣੇ ਸਨ ਤੇ ਬੀਤੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ ਹਨ।