ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਨੰਦੀਗਰਾਮ ਰੈਲੀ 'ਚ ਹਮਲਾ,ਭਾਜਪਾ ਕਾਰਕੁਨ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੂੰ ਠਹਿਰਾਇਆ ਜ਼ਿੰਮੇਵਾਰ

Union Minister Dharmendra Pradhan's Nandigram rally attacked

ਕੋਲਕਾਤਾ: ਜਿਉਂ-ਜਿਉਂ ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਰਾਜ ਵਿਚ ਹਿੰਸਾ ਦਾ ਪੜਾਅ ਵਧਦਾ ਜਾ ਰਿਹਾ ਹੈ। ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਨੰਦੀਗਰਾਮ ਵਿੱਚ ਰੈਲੀ ਉੱਤੇ ਹਮਲਾ ਕੀਤਾ ਗਿਆ।

ਭਾਜਪਾ ਵਰਕਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਧਰਮਿੰਦਰ ਪ੍ਰਧਾਨ ਨੇ ਇਸ ਘਟਨਾ ‘ਤੇ ਦੁੱਖ ਜ਼ਾਹਰ ਕੀਤਾ ਅਤੇ ਇਸ ਲਈ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ।

 

ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੰਦੀਗਰਾਮ ਵਿਚ ਚੋਣ ਰੈਲੀ ਕਰ ਰਹੇ ਸਨ। ਉਸ ਸਮੇਂ ਰੈਲੀ ‘ਤੇ ਹਮਲਾ ਕੀਤਾ ਗਿਆ। ਪ੍ਰਧਾਨ ਨੇ ਦੋਸ਼ ਲਾਇਆ ਕਿ ਇਹ ਹਮਲਾ ਤ੍ਰਿਣਮੂਲ ਕਾਂਗਰਸ ਨੇ ਕੀਤਾ ਸੀ। ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮਮਤਾ ਦੀਦੀ ਨੂੰ ਲੋਕਤੰਤਰੀ ਢੰਗ ਨਾਲ ਚੋਣ ਲੜਨੀ ਚਾਹੀਦੀ ਹੈ। ਇਸ ਹਮਲੇ ਵਿਚ ਸਥਾਨਕ ਯੁਵਾ ਮੋਰਚੇ ਦੇ ਸਾਡੇ ਇਕ ਸਾਥੀ ਪੂਰਨ ਚੰਦਰ ਪਾਤਰੋ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਅਤੇ ਕਈ ਹੋਰ ਸਾਥੀ ਵੀ ਜ਼ਖਮੀ ਹੋ ਗਏ।