ਰਾਸ਼ਟਰਪਤੀ,ਪੀਐੱਮ ਮੋਦੀ ਸਮੇਤ ਇਹਨਾਂ ਆਗੂਆਂ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਵਧਾਈਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਭਰ ‘ਚ ਰੰਗਾਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ

Photo

 

ਨਵੀਂ ਦਿੱਲੀ: ਦੇਸ਼ ਭਰ ‘ਚ ਰੰਗਾਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੀ ਦੇ ਮੌਕੇ ‘ਤੇ ਸਵੇਰ ਤੋਂ ਹੀ ਲੋਕ ਰੰਗਾਂ ‘ਚ ਰੰਗੇ ਨਜ਼ਰ ਆ ਰਹੇ ਹਨ। ਲੋਕ ਇਸ ਨੂੰ ਵੱਖ-ਵੱਖ ਸ਼ੈਲੀਆਂ ਅਤੇ ਪਰੰਪਰਾਗਤ ਰੀਤੀ-ਰਿਵਾਜਾਂ ਨਾਲ ਮਨਾਉਂਦੇ ਦੇਖੇ ਜਾਂਦੇ ਹਨ। ਹੋਲੀ ਦੇ ਗੀਤਾਂ ਵਿਚਕਾਰ ਕਿਤੇ ਲੋਕ ਇਸ ਨੂੰ ਨੱਚ ਕੇ ਮਨਾ ਰਹੇ ਹਨ ਅਤੇ ਕਿਤੇ ਫੁੱਲਾਂ ਨਾਲ।

 

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੇ ਕਈ ਨੇਤਾਵਾਂ ਨੇ ਇਸ ਖਾਸ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ। ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੰਦੇ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ- ਰੰਗਾਂ ਦਾ ਤਿਉਹਾਰ ਹੋਲੀ ਭਾਈਚਾਰਕ ਸਾਂਝ ਅਤੇ ਮੇਲ-ਮਿਲਾਪ ਦੀ ਜਿਉਂਦੀ ਜਾਗਦੀ ਮਿਸਾਲ ਹੈ।  ਇਹ ਬਸੰਤ ਦੀ ਆਮਦ ਦੀ ਖੁਸ਼ਖਬਰੀ ਲਿਆਉਂਦਾ ਹੈ। ਮੈਂ ਕਾਮਨਾ ਕਰਦਾ ਹਾਂ ਕਿ ਇਹ ਤਿਉਹਾਰ ਸਾਰੇ ਦੇਸ਼ਵਾਸੀਆਂ ਦੇ ਜੀਵਨ ਵਿੱਚ ਖੁਸ਼ੀ, ਉਤਸ਼ਾਹ ਅਤੇ ਨਵੀਂ ਊਰਜਾ ਭਰੇ।

 

 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਲੀ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ। ਉਹਨਾਂ ਟਵੀਟ ਕਰਦਿਆਂ ਕਿਹਾ ਕਿ ਆਪ ਸਭ ਨੂੰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਆਪਸੀ ਪਿਆਰ, ਮੁਹੱਬਤ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਰੰਗਾਂ ਦਾ ਇਹ ਤਿਉਹਾਰ ਤੁਹਾਡੀ ਜ਼ਿੰਦਗੀ ਵਿੱਚ ਹਰ ਖੁਸ਼ੀ ਲੈ ਕੇ ਆਵੇ।

 

ਅਰਵਿੰਦ ਕੇਜਰੀਵਾਲ ਨੇ ਵੀ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਆਪ ਸਭ ਨੂੰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੰਗਾਂ ਦਾ ਇਹ ਤਿਉਹਾਰ ਤੁਹਾਡੀ ਜ਼ਿੰਦਗੀ ਵਿੱਚ ਨਵੀਆਂ ਖੁਸ਼ੀਆਂ ਅਤੇ ਉਮੰਗ ਲੈ ਕੇ ਆਵੇ। ਇਸ ਤਿਉਹਾਰ ਨੂੰ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਮਨਾਓ।