ਨਾਂਦੇੜ 'ਚ ਫਸੀ ਸੰਗਤ ਨੂੰ ਲਿਆਉਂਣ ਲਈ ਭਾਈ ਲੋਂਗੋਵਾਲ ਨੇ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ ਜਿਸ ਤੋਂ ਬਾਅਦ ਹਰ ਪਾਸੇ ਆਵਾਜੀ ਨੂੰ ਬੰਦ ਕੀਤਾ ਗਿਆ ਹੈ

lockdown

ਅੰਮ੍ਰਿਤਸਰ : ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਲੌਕਡਾਊਨ ਲਗਾਇਆ ਗਿਆ ਹੈ ਜਿਸ ਤੋਂ ਬਾਅਦ ਹਰ ਪਾਸੇ ਆਵਾਜੀ ਨੂੰ ਬੰਦ ਕੀਤਾ ਗਿਆ ਹੈ ਇਸ ਤਹਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਂਰਾਸ਼ਟਰ) ਵਿਚ ਦਰਸ਼ਨਾਂ ਲਈ ਗਈ ਸੰਗਤ ਲੌਕਡਾਊਨ ਦੇ ਕਾਰਨ ਉਥੇ ਹੀ ਫਸ ਕੇ ਰਹਿ ਗਈ ਹੈ। ਜਿਨ੍ਹਾਂ ਨੂੰ ਵਾਪਿਸ ਲਿਆਉਂਣ ਦੇ ਲਈ ਹੁਣ ਸ਼ੋਮਣੀ ਗੁਰੂ ਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਵਿੰਦ ਸਿੰਘ ਲੋਗੋਂਵਾਲ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ।

ਜਿਸ ਵਿਚ ਉਨ੍ਹਾਂ ਲਿਖਿਆ ਕਿ ਪਿਛਲੇ ਕੁਝ ਸਮੇਂ ਤੋਂ ਨਾਦੇੜ ਸਾਹਿਬ ਵਿਖੇ ਰੁਕੀ ਸੰਗਤ ਨੂੰ ਪੰਜਾਬ ਵਾਪਿਸ ਭੇਜਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕੰਮ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਸਹਿਯੋਗ ਦੇਣ ਨੂੰ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਦੇ ਕਰਮਚਾਰੀਆਂ ਨੂੰ ਇਸ ਲਈ ਜਲਦ ਕਦਮ ਚੁੱਕਣ ਨੂੰ ਕਹਿਣ ਤਾਂ ਜੋਂ ਸੰਗਤ ਨੂੰ ਪੰਜਾਬ ਲਿਆਂਦਾ ਜਾ ਸਕੇ। ਭਾਈ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਸੀ।

ਪਰੰਤੂ ਅਜੇ ਤੱਕ ਸ਼ਰਧਾਲੂਆਂ ਨੂੰ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਹੁਣ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਭੇਜਿਆ ਗਿਆ ਹੈ।  ਜਿਸ ਦਾ ਉਤਾਰਾ ਪੰਜਾਬ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਪਹਿਲਾਂ ਹੀ ਕਈ ਦਿਨਾਂ ਤੋਂ ਨਾਂਦੇੜ ਵਿਖੇ ਰੁਕੇ ਹੋਏ ਹਨ ਅਤੇ ਕਰਫਿਊ ਵਧ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵੀ ਵਧ ਗਈ ਹੈ।

ਉਹ ਕਈ ਤਰ੍ਹਾਂ ਦੀਆਂ ਘਰੇਲੂ ਤੇ ਨਿੱਜੀ ਮਜ਼ਬੂਰੀਆਂ ਦਾ ਸਾਹਮਣਾ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਪ੍ਰਵਾਨਗੀ ਮਗਰੋਂ ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਲਿਆਉਣ ਦਾ ਪ੍ਰਬੰਧ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਮਾਮਲੇ ਨੂੰ ਪਹਿਲ ਦੇ ਅਧਾਰ ’ਤੇ ਵਿਚਾਰਨਾ ਚਾਹੀਦਾ ਹੈ ਅਤੇ ਹਰ ਪੱਧਰ ’ਤੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।  ਦੱਸ ਦੱਈਏ ਕਿ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਦੇਸ਼ ਵਿਚ ਲਗਾਏ 21 ਦਿਨ ਦੇ ਲੌਕਡਾਊਨ ਨੂੰ ਵਧਾ ਕੇ ਹੁਣ 3 ਮਈ ਤੱਕ ਕਰ ਦਿੱਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।