ਰਿਜ਼ਰਵ ਬੈਂਕ ਦੇ ਐਲਾਨਾਂ ਤੋਂ ਨਿਰਾਸ਼ਾ ਹੋਈ : ਕਾਂਗਰਸ
ਕਾਂਗਰਸ ਨੇ ਭਾਰਤੀ ਰਿਜ਼ਰਵ ਬੈਂਕ ਦੇ ਐਲਾਨਾਂ ਬਾਰੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਐਲਾਨਾਂ ਤੋਂ ਲੋਕਾਂ ਨੂੰ ਨਿਰਾਸ਼ਾ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ
File photo
ਨਵੀਂ ਦਿੱਲੀ, 17 ਅਪ੍ਰੈਲ: ਕਾਂਗਰਸ ਨੇ ਭਾਰਤੀ ਰਿਜ਼ਰਵ ਬੈਂਕ ਦੇ ਐਲਾਨਾਂ ਬਾਰੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਐਲਾਨਾਂ ਤੋਂ ਲੋਕਾਂ ਨੂੰ ਨਿਰਾਸ਼ਾ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, 'ਆਰਬੀਆਈ ਦੇ ਐਲਾਨਾਂ ਦਾ ਕੋਈ ਮਤਲਬ ਨਹੀਂ। ਹਾਲਾਤ ਨਾਲ ਨਜਿੱਠਣ ਲਈ ਸਰਕਾਰ ਨੂੰ ਜ਼ਿਆਦਾ ਕਦਮ ਚੁਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਐਲਾਨਾਂ ਨਾਲ ਅਰਥਚਾਰੇ ਨੂੰ ਗਤੀ ਮਿਲਣਾ ਮੁਸ਼ਕਲ ਹੈ
ਸਗੋਂ ਜ਼ਿਆਦਾ ਕੁੱਝ ਕਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਅੱਜ ਭਾਰਤੀ ਰਿਜ਼ਰਵ ਬੈਂਕ ਨੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਮੁਕਾਬਲਾ ਕਰਨ ਲਈ ਬੈਂਕਾਂ ਦੀ ਰਿਵਰਸ ਰੈਪੋ ਦਰ ਵਿਚ 0.25 ਫ਼ੀ ਸਦੀ ਕਟੌਤੀ ਕਰਨ, ਰਾਜਾਂ ਨੂੰ ਉਨ੍ਹਾਂ ਦੇ ਖ਼ਰਚਿਆਂ ਲਈ ਉਧਾਰ ਹੱਦ ਵਧਾਉਣ ਤੋਂ ਇਲਾਵਾ ਅਰਥਚਾਰੇ ਵਿਚ ਨਕਦੀ ਪਾਉਣ ਲਈ ਕਈ ਐਲਾਨ ਕੀਤੇ ਹਨ। (ਪੀਟੀਆਈ)