ਛੱਤੀਸਗੜ 'ਚ ਹਸਪਤਾਲ ਨੂੰ ਲੱਗੀ ਭਿਆਨਕ ਅੱਗ, ਕੋਰੋਨਾ ਸੰਕਰਮਿਤ ਪੰਜ ਮਰੀਜ਼ਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਸਪਤਾਲ ਵਿੱਚ ਦਾਖਲ ਸਨ 34 ਕੋਰੋਨਾ ਸੰਕਰਮਿਤ ਮਰੀਜ਼

Fire in the hospital

ਰਾਏਪੁਰ: ਛੱਤੀਸਗੜ ਦੀ ਰਾਜਧਾਨੀ ਰਾਏਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਸ਼ਨੀਵਾਰ ਨੂੰ ਅੱਗ ਲੱਗਣ ਕਾਰਨ ਕੋਰੋਨਾ ਵਾਇਰਸ ਨਾਲ ਸੰਕਰਮਿਤ ਪੰਜ ਮਰੀਜ਼ਾਂ ਦੀ ਮੌਤ ਹੋ ਗਈ। ਰਾਏਪੁਰ ਜ਼ਿਲੇ ਦੇ ਸੀਨੀਅਰ ਪੁਲਿਸ ਕਪਤਾਨ ਅਜੈ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ਹਿਰ ਦੇ ਪਚਪੇੜੀ ਨਾਕਾ ਖੇਤਰ ਵਿਚ ਸਥਿਤ ਰਾਜਧਾਨੀ ਹਸਪਤਾਲ ਵਿਚ ਸ਼ਨੀਵਾਰ ਸ਼ਾਮ ਨੂੰ ਲੱਗੀ ਅੱਗ ਕਾਰਨ ਪੰਜ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਤਿੰਨ ਔਰਤਾਂ ਸ਼ਾਮਲ ਸਨ।

 

 

ਯਾਦਵ ਨੇ ਦੱਸਿਆ ਕਿ ਹਸਪਤਾਲ ਵਿਚ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮਾਂ ਅਤੇ ਫਾਇਰ ਇੰਜਨਾਂ ਨੂੰ ਤੁਰੰਤ ਮੌਕੇ ‘ਤੇ ਪਹੁੰਚਾਇਆ ਗਿਆ।  ਉਨ੍ਹਾਂ ਕਿਹਾ ਕਿ ਅੱਗ ‘ਤੇ ਕਾਬੂ ਪਾਇਆ ਗਿਆ ਹੈ। ਇਸ ਘਟਨਾ ਵਿੱਚ ਇੱਕ ਮਰੀਜ਼ ਦੀ ਸੜਨ ਨਾਲ ਅਤੇ ਚਾਰ ਹੋਰ ਮਰੀਜ਼ਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਲਾਗ ਦੇ 34 ਮਰੀਜ਼ ਰਾਜਧਾਨੀ ਹਸਪਤਾਲ ਵਿੱਚ ਦਾਖਲ ਸਨ। ਨੌਂ ਮਰੀਜ਼ਾਂ ਨੂੰ ਵਾਰਡ ਵਿਚ ਰੱਖਿਆ ਗਿਆ ਸੀ। ਜਿੱਥੇ ਅੱਗ ਲੱਗੀ ਹੋਈ ਸੀ। ਅੱਗ ਲੱਗਣ ਤੋਂ ਬਾਅਦ ਹੋਰ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ, ਪਰ ਪੰਜ ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ।

 

 

ਇਸ ਦੇ ਨਾਲ ਹੀ ਰਾਜ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਇਸ ਘਟਨਾ ‘ਤੇ ਸੋਗ ਜ਼ਾਹਰ ਕੀਤਾ ਹੈ ਅਤੇ ਮ੍ਰਿਤਕ ਮਰੀਜ਼ਾਂ ਦੇ ਪਰਿਵਾਰ ਵਾਲਿਆਂ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।