ਉਤਰਾਖੰਡ: ਬਦਰੀਨਾਥ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ, ਪਿਓ-ਪੁੱਤਰ ਸਮੇਤ 5 ਲੋਕਾਂ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਜੋਸ਼ੀਮਠ ਵਾਪਸ ਜਾ ਰਹੇ ਸਨ।

Uttarakhand

ਦੇਹਰਾਦੂਨ: ਚਮੋਲੀ ਦੇ ਬਦਰੀਨਾਥ ਹਾਈਵੇ 'ਤੇ ਪਾਖੀ ਪਿੰਡ ਨੇੜੇ ਇਕ ਕਾਰ ਬੇਕਾਬੂ ਹੋ ਕੇ ਡੂੰਘੀ ਖਾਈ ਵਿਚ ਜਾ ਡਿੱਗੀ। ਕਾਰ ਵਿਚ ਸਵਾਰ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਸ਼ਨੀਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ।

ਕਾਰ ਸਵਾਰ ਲੋਕ ਦਸ਼ੋਲੀ ਬਲਾਕ ਦੇ ਭੀਮਤਲਾ ਪਿੰਡ ਵਿਚ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਜੋਸ਼ੀਮਠ ਵਾਪਸ ਜਾ ਰਹੇ ਸਨ। ਐਤਵਾਰ ਸਵੇਰੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਜੋਸ਼ੀਮਠ ਅਤੇ ਪਿੱਪਲਕੋਟੀ ਤੋਂ ਪੁਲਿਸ ਅਤੇ ਐਸ.ਡੀ.ਆਰ.ਐਫ. ਦੀ ਟੀਮ ਮੌਕੇ 'ਤੇ ਪਹੁੰਚ ਗਈ। ਲਾਸ਼ਾਂ ਨੂੰ ਟੋਏ ਚੋਂ ਬਾਹਰ ਕੱਢਿਆ ਜਾ ਰਿਹਾ ਹੈ।  ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।