ਲੈਫਟੀਨੈਂਟ ਜਨਰਲ ਮਨੋਜ ਪਾਂਡੇ ਹੋਣਗੇ ਭਾਰਤੀ ਫ਼ੌਜ ਦੇ ਨਵੇਂ ਮੁਖੀ, ਜਨਰਲ ਮਨੋਜ ਮੁਕੁੰਦ ਨਰਵਾਣੇ ਦੀ ਲੈਣਗੇ ਥਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਲੈਫਟੀਨੈਂਟ ਜਨਰਲ ਮਨੋਜ ਪਾਂਡੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਸਾਬਕਾ ਵਿਦਿਆਰਥੀ ਹਨ। ਮਨੋਜ ਪਾਂਡੇ ਥਲ ਸੈਨਾ ਦੇ ਮੁਖੀ ਬਣਨ ਵਾਲੇ ਪਹਿਲੇ ਇੰਜੀਨੀਅਰ ਹੋਣਗੇ।

Lt Gen Manoj Pande appointed as next Army Chief



ਨਵੀਂ ਦਿੱਲੀ: ਲੈਫਟੀਨੈਂਟ ਜਨਰਲ ਮਨੋਜ ਪਾਂਡੇ ਨੂੰ ਨਵਾਂ ਫ਼ੌਜ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਫ਼ੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਦੀ ਥਾਂ ਲੈਣਗੇ, ਜੋ ਇਸ ਮਹੀਨੇ 30 ਅਪ੍ਰੈਲ ਨੂੰ ਸੇਵਾਮੁਕਤ ਹੋ ਰਹੇ ਹਨ। ਲੈਫਟੀਨੈਂਟ ਜਨਰਲ ਮਨੋਜ ਪਾਂਡੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਸਾਬਕਾ ਵਿਦਿਆਰਥੀ ਹਨ। ਲੈਫਟੀਨੈਂਟ ਜਨਰਲ ਮਨੋਜ ਪਾਂਡੇ ਥਲ ਸੈਨਾ ਦੇ ਮੁਖੀ ਬਣਨ ਵਾਲੇ ਪਹਿਲੇ ਇੰਜੀਨੀਅਰ ਹੋਣਗੇ।

Lt Gen Manoj Pande appointed as next Army Chief

ਉਹ 1 ਮਈ 2022 ਨੂੰ ਥਲ ਸੈਨਾ ਮੁਖੀ ਦਾ ਅਹੁਦਾ ਸੰਭਾਲਣਗੇ। ਦਸੰਬਰ 1982 ਵਿਚ ਉਹਨਾਂ ਨੂੰ ਕੋਰ ਆਫ਼ ਇੰਜੀਨੀਅਰਜ਼ (ਦ ਬੰਬੇ ਸੈਪਰਸ) ਵਿਚ ਕਮਿਸ਼ਨ ਦਿੱਤਾ ਗਿਆ ਸੀ। ਆਪਣੇ ਸ਼ਾਨਦਾਰ ਕੈਰੀਅਰ ਵਿਚ ਉਹਨਾਂ ਨੇ ਹਰ ਕਿਸਮ ਦੇ ਖੇਤਰ ਵਿਚ ਰਵਾਇਤੀ ਅਤੇ ਨਾਲ ਹੀ ਅਤਿਵਾਦ ਵਿਰੋਧੀ ਕਾਰਵਾਈਆਂ ਵਿਚ ਵਿਲੱਖਣ ਕਮਾਂਡ ਅਤੇ ਸਟਾਫ ਦੀਆਂ ਡਿਊਟੀਆਂ ਨਿਭਾਈਆਂ ਹਨ।

Manoj Mukund Naravane

ਲੈਫਟੀਨੈਂਟ ਜਨਰਲ ਮਨੋਜ ਪਾਂਡੇ ਨੇ ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ ਦੇ ਨਾਲ-ਨਾਲ ਸੰਵੇਦਨਸ਼ੀਲ ਪੱਲਾਵਾਲਾ ਸੈਕਟਰ 'ਚ ਆਪਰੇਸ਼ਨ ਪਰਾਕਰਮ ਦੌਰਾਨ 117 ਇੰਜੀਨੀਅਰ ਰੈਜੀਮੈਂਟ ਦੀ ਕਮਾਨ ਸੰਭਾਲੀ ਸੀ। ਪੱਛਮੀ ਸੈਕਟਰ ਵਿਚ ਇਕ ਇੰਜੀਨੀਅਰ ਬ੍ਰਿਗੇਡ, ਕੰਟਰੋਲ ਰੇਖਾ ਦੇ ਨਾਲ ਇਕ ਇਨਫੈਂਟਰੀ ਬ੍ਰਿਗੇਡ ਅਤੇ ਪੱਛਮੀ ਲੱਦਾਖ ਦੇ ਉੱਚੇ ਇਲਾਕਿਆਂ ਵਿਚ ਇਕ ਪਹਾੜੀ ਡਿਵੀਜ਼ਨ ਅਤੇ ਉੱਤਰ-ਪੂਰਬ ਵਿਚ ਇਕ ਕੋਰ ਦੀ ਕਮਾਂਡ ਵੀ ਸੰਭਾਲੀ। ਉਹਨਾਂ ਨੇ ਕਈ ਸੰਯੁਕਤ ਰਾਸ਼ਟਰ ਮਿਸ਼ਨਾਂ ਵਿਚ ਵੀ ਯੋਗਦਾਨ ਪਾਇਆ ਹੈ। ਉਹ ਜੂਨ 2020 ਤੋਂ ਮਈ 2021 ਤੱਕ ਅੰਡੇਮਾਨ ਅਤੇ ਨਿਕੋਬਾਰ ਕਮਾਂਡ ਦੇ ਕਮਾਂਡਰ-ਇਨ-ਚੀਫ਼ ਵੀ ਰਹੇ।