OTC Drug Policy: ਕੀ ਕਰਿਆਨੇ ਦੀਆਂ ਦੁਕਾਨਾਂ 'ਤੇ ਵੀ ਮਿਲੇਗੀ ਖੰਘ, ਜ਼ੁਕਾਮ ਅਤੇ ਬੁਖਾਰ ਦੀ ਦਵਾਈ ?

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ 'ਤੇ ਕਿਉਂ ਕੀਤਾ ਜਾ ਰਿਹੈ ਵਿਚਾਰ ?

Common drugs

OTC Drug Policy: ਖੰਘ, ਜ਼ੁਕਾਮ ਅਤੇ ਬੁਖਾਰ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਨੂੰ ਜਨਰਲ ਸਟੋਰਾਂ 'ਤੇ ਵੀ ਉਪਲਬਧ ਕਰਵਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਹੁਣ ਤੱਕ ਇਸ ਬਾਰੇ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਗਿਆ ਹੈ। ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਹਨ ਕਿ ਓਟੀਸੀ ਯਾਨੀ ਓਵਰ ਦ ਕਾਊਂਟਰ ਦਵਾਈਆਂ ਦੀ ਨੀਤੀ 'ਤੇ ਕੰਮ ਕਰ ਰਹੀ ਕਮੇਟੀ ਇਸ ਸੁਝਾਅ 'ਤੇ ਵਿਚਾਰ ਕਰ ਰਹੀ ਹੈ। ਅਜੇ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।

 

ਟਾਈਮਜ਼ ਆਫ ਇੰਡੀਆ ਦੀ ਰਿਪੋਰਟ 'ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ, 'ਅਮਰੀਕਾ ਵਰਗੇ ਕਈ ਦੇਸ਼ਾਂ 'ਚ ਆਮ ਤੌਰ 'ਤੇ ਵਰਤੀਆਂ ਜਾਣ ਵਾਲੀਆਂ ਦਵਾਈਆਂ ਕਰਿਆਨੇ ਦੀਆਂ ਦੁਕਾਨਾਂ 'ਤੇ ਵੀ ਮਿਲਦੀਆਂ ਹਨ। ਭਾਰਤ ਦੀ ਓਟੀਸੀ ਨੀਤੀ 'ਤੇ ਕੰਮ ਕਰ ਰਹੇ ਕੁਝ ਮਾਹਿਰਾਂ ਦਾ ਸੁਝਾਅ ਵੀ ਆਇਆ ਹੈ, ਜਿਸ 'ਚ ਇੱਥੇ ਵੀ ਅਜਿਹੀ ਪ੍ਰਣਾਲੀ ਸ਼ੁਰੂ ਕਰਨ ਦੀ ਗੱਲ ਕੀਤੀ ਗਈ ਹੈ ਤਾਂ ਜੋ ਪੇਂਡੂ ਖੇਤਰਾਂ 'ਚ ਪਹੁੰਚ ਬਿਹਤਰ ਹੋ ਸਕੇ। ਹਾਲਾਂਕਿ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

 

ਦਰਅਸਲ, OTC ਉਨ੍ਹਾਂ ਦਵਾਈਆਂ ਨੂੰ ਮੰਨਿਆ ਜਾਂਦਾ ਹੈ, ਜੋ ਡਾਕਟਰ ਦੀ ਪਰਚੀ ਤੋਂ ਬਿਨਾਂ ਵੇਚੀਆਂ ਜਾ ਸਕਦੀਆਂ ਹਨ। ਅਮਰੀਕਾ, ਬ੍ਰਿਟੇਨ ਅਤੇ ਆਸਟ੍ਰੇਲੀਆ ਵਿਚ ਦਵਾਈਆਂ ਸੰਬੰਧੀ ਦਿਸ਼ਾ-ਨਿਰਦੇਸ਼ ਬਹੁਤ ਸਪੱਸ਼ਟ ਹਨ। ਫਰਵਰੀ ਵਿੱਚ ਹੀ ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਅਤੁਲ ਗੋਇਲ ਦੁਆਰਾ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਗਈ ਸੀ, ਜਿਸ ਨੂੰ ਭਾਰਤ ਦੀ ਓਟੀਸੀ ਡਰੱਗ ਨੀਤੀ ਤਿਆਰ ਕਰਨ ਦਾ ਕੰਮ ਸੌਂਪਿਆ ਗਿਆ ਸੀ।

 

ਦੱਸਿਆ ਜਾ ਰਿਹਾ ਹੈ ਕਿ ਕਮੇਟੀ ਨੇ ਉਨ੍ਹਾਂ ਦਵਾਈਆਂ ਦੀ ਪਹਿਲੀ ਸੂਚੀ ਵੀ ਜਮ੍ਹਾ ਕਰ ਦਿੱਤੀ ਹੈ ,ਜਿਸਨੂੰ ਕਾਊਂਟਰ 'ਤੇ ਵੇਚਿਆ ਜਾ ਸਕਦਾ ਹੈ। ਇਨ੍ਹਾਂ ਦਵਾਈਆਂ 'ਤੇ ਵਿਚਾਰ ਕਰਨ ਲਈ ਸੋਮਵਾਰ ਨੂੰ ਹੀ ਮੀਟਿੰਗ ਵੀ ਬੁਲਾਈ ਗਈ ਸੀ। ਰਿਪੋਰਟ ਦੇ ਅਨੁਸਾਰ, ਇੱਕ ਸੂਤਰ ਨੇ ਕਿਹਾ, 'ਭਾਰਤ ਵਿੱਚ ਨੁਸਖ਼ੇ ਵਾਲੀਆਂ ਦਵਾਈਆਂ ਦਾ ਇੱਕ ਨਿਯਮ ਹੈ, ਪਰ ਇੱਥੇ ਕੋਈ ਦਿਸ਼ਾ-ਨਿਰਦੇਸ਼ ਜਾਂ ਸੂਚੀ ਨਹੀਂ ਹੈ, ਜਿਨ੍ਹਾਂ ਨੂੰ ਕਾਊਂਟਰ 'ਤੇ ਵੇਚਿਆ ਜਾ ਸਕਦਾ ਹੈ।' ਉਨ੍ਹਾਂ ਨੇ ਅੱਗੇ ਕਿਹਾ, 'ਜੇਕਰ ਕਿਸੇ ਦਵਾਈ ਨੂੰ ਵਿਸ਼ੇਸ਼ ਤੌਰ 'ਤੇ ਸਿਰਫ਼ ਨੁਸਖ਼ੇ ਵਾਲੀ ਦਵਾਈ ਵਜੋਂ ਲੇਬਲ ਨਹੀਂ ਕੀਤਾ ਜਾਂਦਾ ਹੈ, ਤਾਂ ਇਸਨੂੰ OTC ਮੰਨਿਆ ਜਾਂਦਾ ਹੈ।'