Delhi Excise Policy Case: ਮੁੜ ਵਧੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਆਗੂ ਸਿਸੋਦੀਆ ਦੀ ਨਿਆਂਇਕ ਹਿਰਾਸਤ ਇਕ ਵਾਰ ਫਿਰ 26 ਅਪ੍ਰੈਲ ਤਕ ਵਧਾ ਦਿਤੀ ਹੈ।

Manish Sisodia

Delhi Excise Policy Case: ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ ਵਿਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਆਗੂ ਸਿਸੋਦੀਆ ਦੀ ਨਿਆਂਇਕ ਹਿਰਾਸਤ ਇਕ ਵਾਰ ਫਿਰ 26 ਅਪ੍ਰੈਲ ਤਕ ਵਧਾ ਦਿਤੀ ਹੈ।

ਰਾਊਜ਼ ਐਵੇਨਿਊ ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 26 ਅਪ੍ਰੈਲ ਨੂੰ ਸਵੇਰੇ 11 ਵਜੇ ਕਰੇਗੀ। ਸੁਣਵਾਈ ਦੌਰਾਨ ਅਦਾਲਤ ਨੇ ਮੁਲਜ਼ਮਾਂ ਨੂੰ ਉਨ੍ਹਾਂ ਦਸਤਾਵੇਜ਼ਾਂ ਦੀ ਸੂਚੀ ਦੇਣ ਦਾ ਨਿਰਦੇਸ਼ ਦਿਤਾ, ਜਿਨ੍ਹਾਂ ਦੀ ਜਾਂਚ ਅਜੇ ਪੂਰੀ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਨੇਤਾ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤਕ ਵਧਾ ਦਿਤੀ ਸੀ।

ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਮੋਹਿਤ ਮਾਥੁਰ ਨੇ ਦਲੀਲ ਦਿਤੀ ਸੀ ਕਿ ਮਾਮਲੇ ਦੀ ਜਾਂਚ ਪੂਰੀ ਕਰਨ 'ਚ ਦੇਰੀ ਹੋਈ ਹੈ। ਇਕ ਹੋਰ ਮੁਲਜ਼ ਬੇਨੋਏ ਬਾਬੂ ਨੂੰ ਮਿਲੀ ਜ਼ਮਾਨਤ ਦਾ ਹਵਾਲਾ ਦਿੰਦੇ ਹੋਏ, ਮਾਥੁਰ ਨੇ ਕਿਹਾ ਕਿ ਸਿਸੋਦੀਆ ਹੁਣ ਪ੍ਰਭਾਵਸ਼ਾਲੀ ਅਹੁਦੇ 'ਤੇ ਨਹੀਂ ਹਨ। ਦਰਅਸਲ, ਈਡੀ ਅਤੇ ਸੀਬੀਆਈ ਦੋਵੇਂ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਸਿਸੋਦੀਆ ਦੀ ਭੂਮਿਕਾ ਦੀ ਜਾਂਚ ਕਰ ਰਹੇ ਹਨ।

(For more Punjabi news apart from Manish Sisodia's judicial custody extended till April 26, stay tuned to Rozana Spokesman)