PM ਨਰਿੰਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭੇਟ ਕੀਤੀ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਕਲਪਨਾ ਕੀਤੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੀਆਂ ਰਹਿਣ'।

PM Narendra Modi pays tribute to Sri Guru Tegh Bahadur Ji

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਮੈਂ ਸਾਡੀ ਧਰਤੀ ਦੇ ਸਭ ਤੋਂ ਮਹਾਨ ਅਧਿਆਤਮਿਕ ਮਾਰਗਦਰਸ਼ਕਾਂ ਵਿਚੋਂ ਇਕ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ।

ਉਨ੍ਹਾਂ ਦਾ ਜੀਵਨ ਹਿੰਮਤ ਅਤੇ ਹਮਦਰਦੀ ਭਰੀ ਸੇਵਾ ਦਾ ਪ੍ਰਤੀਕ ਹੈ। ਉਹ ਅਨਿਆਂ ਨਾਲ ਲੜਨ ਵਿਚ ਅਡੋਲ ਸਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਕਲਪਨਾ ਕੀਤੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੀਆਂ ਰਹਿਣ।