ਕਰਨਾਟਕ ਚੋਣਾਂ ਦੇ ਬਾਅਦ ਤੋਂ ਹੁਣ ਤਕ ਪੈਟਰੋਲ-ਡੀਜ਼ਲ ਵਿਚ 1 ਰੁਪਏ ਦਾ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਿਹਾ| ਕੌਮੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 29 ਪੈਸੇ ਦੇ ਵਾਧੇ ਨਾਲ.....

An increase Rs. 1 in Petrol-Diesel Karnataka elections

ਨਵੀਂ ਦਿੱਲੀ : ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਿਹਾ| ਕੌਮੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 29 ਪੈਸੇ ਦੇ ਵਾਧੇ ਨਾਲ 75.32 ਰੁਪਏ ਤੋਂ ਵਧ ਕੇ 75 ਰੁਪਏ 61 ਪੈਸੇ ਹੋ ਗਈ| ਜਦੋਂ ਕਿ ਦਿੱਲੀ ਵਿਚ ਡੀਜ਼ਲ ਦੀ ਕੀਮਤ 67 ਰੁਪਏ ਦੇ ਅੰਕੜੇ ਨੂੰ ਪਾਰ ਕਰਦੇ ਹੋਏ 67.08 ਰੁਪਏ ਤੇ ਜਾ ਪਹੁੰਚੀ|

ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਏ ਅਚਨਾਕ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ 80 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈਆ| ਵੀਰਵਾਰ ਨੂੰ ਦਲਾਲੀ ਫਰਮ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਚਾਰ ਰੁਪਏ ਤੱਕ ਦੀ ਬੜੋੱਤਰੀ ਕਰਨ ਦੀ ਸਲਾਹ ਦਿੱਤੀ ਹੈ|   

ਧਿਆਨ ਯੋਗ ਗੱਲ ਇਹ ਹੈ ਕਿ ਕਰਨਾਟਕ ਵਿਚ ਵਿਧਾਨ ਸਭਾ ਚੋਣਾਂ ਦੇ ਕਰੀਬ 19 ਦਿਨਾਂ ਤੱਕ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਨਹੀਂ ਕੀਤਾ|  ਹਾਲਾਂਕਿ, ਜਿਵੇਂ ਹੀ ਚੋਣਾਂ ਖਤਮ ਹੋਈਆ ਉਸ ਤੋਂ ਬਾਅਦ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਨੂੰ ਵਧਾ ਕੇ 98 ਅਤੇ 1.15 ਰੁਪਏ ਕੀਤੀ ਜਾ ਚੁੱਕੀ ਹੈ| 

Related Stories