ਮੱਧ ਪ੍ਰਦੇਸ਼ 'ਚ ਲੜਕੀ ਨਾਲ ਕੀਤੀ ਗਈ ਨਿਰਭਯਾ ਵਰਗੀ ਹੈਵਾਨੀਅਤ, ਬਲਾਤਕਾਰ ਤੋਂ ਬਾਅਦ ਹੱਤਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੱਧ ਪ੍ਰਦੇਸ਼ ਵਿਚ ਲੜਕੀਆਂ ਅਤੇ ਔਰਤਾਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਫਿਰ ਸੂਬੇ ਦੀ ਰਾਜਧਾਨੀ ...

Women raped in Bhopal

ਨਵੀਂ ਦਿੱਲੀ : ਮੱਧ ਪ੍ਰਦੇਸ਼ ਵਿਚ ਲੜਕੀਆਂ ਅਤੇ ਔਰਤਾਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਫਿਰ ਸੂਬੇ ਦੀ ਰਾਜਧਾਨੀ ਭੋਪਾਲ ਤੋਂ ਦਿਲ ਨੂੰ ਹਲੂਣ ਦੇਣ ਵਾਲੇ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ 28 ਸਾਲ ਦੀ ਲੜਕੀ ਦੀ ਬਲਾਤਕਾਰ ਕਰਨ ਤੋਂ ਬਾਅਦ ਹੱਤਿਆ ਕਰ ਦਿਤੀ ਗਈ। 
ਇੰਨਾ ਹੀ ਨਹੀਂ ਪੋਸਟਮਾਰਟਮ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਉਸ ਦੇ ਪ੍ਰਾਈਵੇਟ ਪਾਰਟ ਵਿਚ ਬੀਅਰ ਅਤੇ ਸਾਫ਼ਟ ਡ੍ਰਿੰਕ ਦੀ ਬੋਤਲ ਪਾਈ ਗਈ ਸੀ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦਸਿਆ ਕਿ ਉਨ੍ਹਾਂ ਨੂੰ ਵੀਰਵਾਰ ਨੂੰ ਭੋਪਾਲ ਦੇ ਪ੍ਰਤੀ ਨਗਰ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਹੀ ਇਕ ਔਰਤ ਦੀ ਲਾਸ਼ ਮਿਲੀ, ਜਿਸ ਦੇ ਸਰੀਰ 'ਤੇ ਇਕ ਵੀ ਕੱਪੜਾ ਨਹੀਂ ਸੀ। ਸ਼ਨਾਖ਼ਤ ਤੋਂ ਬਾਅਦ ਪਤਾ ਚੱਲਿਆ ਕਿ ਔਰਤ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿਤੀ ਗਈ ਹੈ। ਪੁਲਿਸ ਮੁਤਾਬਕ ਮਹਿਲਾ ਦੀ ਪੋਸਟ ਮਾਰਟਮ ਰਿਪੋਰਟ ਵਿਚ ਆਇਆ ਹੈ ਕਿ ਔਰਤ ਦੇ ਪ੍ਰਾਈਵੇਟ ਪਾਰਟ ਵਿਚ ਇਕ ਬੀਅਰ ਦੀ ਬੋਤਲ ਅਤੇ ਸਾਫ਼ ਡ੍ਰਿੰਕ ਦੀ ਬੋਤਲ ਪਾਈ ਗਈ ਸੀ।

ਮਹਿਲਾ ਦੀ ਪਛਾਣ ਸਿਹੋਰ ਜ਼ਿਲ੍ਹੇ ਦੇ ਇੱਛਾਵਾਰ ਸ਼ਹਿਰ ਦੀ ਨਿਵਾਸੀ ਦੇ ਰੂਪ ਵਿਚ ਕੀਤੀ ਗਈ ਹੈ। ਪੁਲਿਸ ਨੇ ਦਸਿਆ ਕਿ ਜਦੋਂ ਆਸਪਾਸ ਦੇ ਲੋਕਾਂ ਨੂੰ ਉਸ ਦੇ ਘਰ ਤੋਂ ਬਦਬੂ ਆਉਣ ਲੱਗੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿਤੀ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਰ ਦਾ ਦਰਵਾਜ਼ਾ ਤੋੜਿਆ ਅਤੇ ਅੰਦਰ ਪਹੁੰਚੇ ਤਾਂ ਦੇਖਿਆ ਕਿ ਲੜਕੀ ਦੀ ਲਾਸ਼ ਕਮਰੇ ਵਿਚ ਪਈ ਹੈ। ਉਸ ਦੇ ਸਰੀਰ 'ਤੇ ਇਕ ਵੀ ਕੱਪੜਾ ਨਹੀਂ ਸੀ। 

ਅਸ਼ੋਕ ਗਾਰਡਨ ਸ਼ਹਿਰ ਦੇ ਇੰਸਪੈਕਟਰ ਸੁਨੀਲ ਸ੍ਰੀਵਾਸਤਵ ਨੇ ਦਸਿਆ ਕਿ ਪੁਛਗਿਛ ਦੌਰਾਨ ਗੁਆਂਢੀਆਂ ਨੇ ਦਸਿਆ ਕਿ ਇਨ੍ਹਾਂ ਦੋਹਾਂ ਨੂੰ ਦੇਖ ਕੇ ਲਗਦਾ ਸੀ ਕਿ ਦੋਹੇ ਪਤੀ ਪਤਨੀ ਸਨ। ਦੋਹੇ ਬਹੁਤ ਹੀ ਸ਼ਾਂਤ ਤਰੀਕੇ ਨਾਲ ਇੱਥੇ ਰਹਿ ਰਹੇ ਸਨ। ਔਰਤ ਜ਼ਿਆਦਾਤਰ ਘਰ 'ਤੇ ਰਹਿੰਦੀ ਸੀ ਜਦਕਿ ਲੜਕਾ ਬਾਹਰ ਨੌਕਰੀ ਕਰਨ ਜਾਂਦਾ ਸੀ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।