ਕਰਨਾਟਕ 'ਚ ਸਰਕਾਰ ਬਣਾਉਣ ਲਈ ਹੁਣ ਭਾਜਪਾ ਕਰ ਰਹੀ ਪੈਸੇ, ਤਾਕਤ ਦੀ ਵਰਤੋਂ : ਰਾਹੁਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਰਨਾਟਕ ‘ਚ ਸਰਕਾਰ ਬਣਾਉਣ ਲਈ ਸਿਆਸੀ ਡਰਾਮੇਬਾਜ਼ੀ ਜ਼ੋਰਾਂ 'ਤੇ ਹੈ। ਸੁਪਰੀਮ ਕੋਰਟ ਵਲੋਂ ਕੱਲ੍ਹ ਸ਼ਾਮ 4 ਵਜੇ ਤਕ ਬਹੁਮਤ ਸਾਬਤ ਕਰਨ ਦਾ ਹੁਕਮ ਦਿਤਾ ਗਿਆ ਹੈ।

BJP is using the money, power utilization to form government

ਨਵੀਂ ਦਿਲੀ, ਕਰਨਾਟਕ ‘ਚ ਸਰਕਾਰ ਬਣਾਉਣ ਲਈ ਸਿਆਸੀ ਡਰਾਮੇਬਾਜ਼ੀ ਜ਼ੋਰਾਂ 'ਤੇ ਹੈ। ਸੁਪਰੀਮ ਕੋਰਟ ਵਲੋਂ ਕੱਲ੍ਹ ਸ਼ਾਮ 4 ਵਜੇ ਤਕ ਬਹੁਮਤ ਸਾਬਤ ਕਰਨ ਦਾ ਹੁਕਮ ਦਿਤਾ ਗਿਆ ਹੈ। ਦਸ ਦਈਏ ਕਿ ਪਹਿਲਾਂ ਰਾਜਪਾਲ ਵਲੋਂ ਯੇਦੀਯੁਰੱਪਾ ਨੂੰ ਬਹੁਮਤ ਸਾਬਤ ਕਰਨ ਲਈ 15 ਦਿਨ ਦਿਤੇ ਗਏ ਸਨ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮਾਮਲੇ ਤੇ ਟਵੀਟ ਕਰਦਿਆਂ ਬੀਜੇਪੀ ਦਾ ਨਾਂ ਲਏ ਬਿਨਾਂ ਕਿਹਾ ਕਿ ਇਹ ਆਪਣੇ ਪੈਸੇ ਤੇ ਤਾਕਤ ਦੇ ਦਮ ‘ਤੇ ਹੀ ਸਿਆਸਤ ਕਰਨਗੇ।

ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿਚ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਇਹ ਸਾਬਤ ਹੋ ਗਿਆ ਕਿ ਰਾਜਪਾਲ ਵਜੂਭਾਈ ਵਾਲਾ ਨੇ ਗੈਰ ਸੰਵਿਧਾਨਕ ਕੰਮ ਕੀਤਾ ਹੈ। ਇਸਦੇ ਨਾਲ ਹੀ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਕੋਰਟ ਵਲੋਂ ਬੀਜੇਪੀ ਦੀ ਸਰਕਾਰ ਬਣਾਉਣ 'ਤੇ ਰੋਕ ਲਗਾਏ ਜਾਣ ਤੋਂ ਬਾਅਦ ਹੁਣ ਬੀਜੇਪੀ ਪੈਸੇ ਤੇ ਤਾਕਤ ਦੀ ਦੁਰਵਰਤੋਂ ਕਰਨ 'ਚ ਗੁਰੇਜ਼ ਨਹੀਂ ਕਰੇਗੀ।