ਅਹਿਮਦਾਬਾਦ ਦੇ Hospital ਵਿਚ ਭਰਤੀ Corona ਮਰੀਜ਼ ਦੀ ਮਿਲੀ ਮ੍ਰਿਤਕ ਦੇਹ, CM ਵੱਲੋਂ ਜਾਂਚ ਦੇ ਆਦੇਸ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਜਰਾਤ ਦੇ ਅਹਿਮਦਾਬਾਦ ਸਿਵਲ ਹਸਪਤਾਲ ਵਿਚ ਇਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ।

Photo

ਅਹਿਮਦਾਬਾਦ: ਗੁਜਰਾਤ ਦੇ ਅਹਿਮਦਾਬਾਦ ਸਿਵਲ ਹਸਪਤਾਲ ਵਿਚ ਇਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇੱਥੇ 10 ਮਈ ਨੂੰ ਕੋਰੋਨਾ ਦੇ ਇਲਾਜ ਲਈ 70 ਸਾਲਾ ਵਿਅਕਤੀ ਨੂੰ ਭਰਤੀ ਕਰਵਾਇਆ ਗਿਆ ਸੀ ਪਰ ਦੋ ਦਿਨ ਪਹਿਲਾਂ ਹੀ ਉਸ ਦੀ ਮ੍ਰਿਤਕ ਦੇਹ ਬੀਆਰਟੀਸੀ ਬੱਸ ਸਟੈਂਡ ਤੋਂ ਬਰਾਮਦ ਕੀਤੀ ਗਈ।

ਪੁਲਿਸ ਨੂੰ ਪਹਿਲਾਂ ਮ੍ਰਿਤਕ ਦੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਨਹੀਂ ਸੀ। ਇਸ ਲਈ ਉਹ ਲਾਸ਼ ਨੂੰ ਲੈ ਕੇ ਅਹਿਮਦਾਬਾਦ ਦੇ ਬੀਐਸ ਹਸਪਤਾਲ ਪਹੁੰਚੇ। ਉੱਥੇ ਉਹਨਾਂ ਦੀ ਤਲਾਸ਼ੀ ਲਈ ਗਈ। ਉਹਨਾਂ ਦੀ ਜੇਬ ਵਿਚੋਂ ਇਕ ਚਿੱਠੀ ਅਤੇ ਫੋਨ ਬਰਾਮਦ ਹੋਇਆ। ਇਸ ਤੋਂ ਬਾਅਦ ਪੁਲਿਸ ਨੇ ਘਰ 'ਤੇ ਪੁੱਛ-ਗਿੱਛ ਕੀਤੀ।

ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਚੱਲਿਆ ਕਿ ਮ੍ਰਿਤਕ ਵਿਅਕਤੀ ਅਹਿਮਦਾਬਾਦ ਦੇ ਦਾਨੀਲੀਮਡਾ ਖੇਤਰ ਵਿਚ ਸਥਿਤ ਰੋਹਿਤ ਪਾਰਕ ਸੁਸਾਇਟੀ ਦਾ ਵਸਨੀਕ ਹੈ ਅਤੇ ਕੋਰੋਨਾ ਪਾਜ਼ੀਟਿਵ ਹੈ। ਇੰਨਾ ਹੀ ਨਹੀਂ, ਪੁਲਿਸ ਨੂੰ ਦੱਸਿਆ ਗਿਆ ਕਿ ਉਹਨਾਂ ਦਾ ਪੂਰਾ ਪਰਿਵਾਰ ਹੋਮ ਕੁਆਰੰਟੀਨ ਹੈ। 

ਉਹਨਾਂ ਦੇ ਪਿਤਾ ਨੂੰ ਸਾਹ ਲੈਣ ਵਿਚ ਤਕਲੀਫ ਮਹਿਸੂਸ ਹੋਣ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਪਾਇਆ ਗਿਆ ਕਿ ਉਹ ਕੋਰੋਨਾ ਪਾਜ਼ੀਟਿਵ ਸੀ. ਇਸ ਤੋਂ ਬਾਅਦ ਉਹਨਾਂ ਦਾ ਇਲਾਜ ਅਹਿਮਦਾਬਾਦ ਦੇ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਸੀ।

ਹਸਪਤਾਲ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਮਰੀਜ਼ ਦੇ ਠੀਕ ਹੋਣ 'ਤੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਮਾਮਲੇ ਦੀ ਗੰਭੀਰਤਾ ਅਤੇ ਲੋਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਮੁੱਖ ਮੰਤਰੀ ਵਿਜੈ ਰੁਪਾਣੀ ਨੇ 24 ਘੰਟਿਆਂ ਵਿਚ ਜਾਂਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ।