CM Kejriwal ਦਾ ਫ਼ੈਸਲਾ, Delhi 'ਚ ਖੁੱਲ੍ਹਣਗੇ ਸਾਰੇ ਸਰਕਾਰੀ, ਪ੍ਰਾਈਵੇਟ Office

ਏਜੰਸੀ

ਖ਼ਬਰਾਂ, ਰਾਸ਼ਟਰੀ

ਡੀਟੀਸੀ ਬੱਸਾਂ 20 ਸਵਾਰੀਆਂ ਨਾਲ ਚਲਾਈਆਂ...

Lockdown4 0 delhi cm arvind kejriwal briefs media covid19 situation auto rickshaws

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਕੇਂਦਰ ਵੱਲੋਂ ਲਾਡਾਊਨ ਵਧਾਉਣ ਨੂੰ ਲੈ ਕੇ 31 ਮਈ ਤਕ ਵਧਾਏ ਜਾਣ ਤੋਂ ਬਾਅਦ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕੀਤਾ ਹੈ। ਇਹਨਾਂ ਦਿਸ਼ਾ-ਨਿਰਦੇਸ਼ਾਂ ਵਿਚ ਸਾਰੇ ਤਰ੍ਹਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਆਫਿਸ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਦਿੱਲੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀਟੀਸੀ ਸੇਵਾ ਦੀ ਆਗਿਆ ਦਿੱਤੀ ਗਈ ਹੈ।

ਡੀਟੀਸੀ ਬੱਸਾਂ 20 ਸਵਾਰੀਆਂ ਨਾਲ ਚਲਾਈਆਂ ਜਾਣਗੀਆਂ। ਉੱਥੇ ਹੀ ਰੈਸਟੋਰੈਂਟਾਂ ਤੋਂ ਕੇਵਲ ਹੋਮ ਡਿਲਵਰੀ ਹੀ ਕੀਤੀ ਜਾ ਸਕੇਗੀ। ਮੁੱਖ ਮੰਤਰੀ ਕੇਜਰੀਵਾਲ ਨੇ ਦਸਿਆ ਕਿ ਮਾਰਕਿਟ ਕੰਪਲੈਕਸ ਵਿਚ ਦੁਕਾਨਾਂ ਆਡ-ਈਵਨ ਦੇ ਆਧਾਰ ਤੇ ਖੁੱਲ੍ਹਣਗੀਆਂ। ਉੱਥੇ ਹੀ ਜ਼ਰੂਰੀ ਵਸਤੂਆਂ ਵਾਲੀਆਂ ਦੁਕਾਨਾਂ  ਰੋਜ਼ ਖੁੱਲ੍ਹਣਗੀਆਂ। ਕੇਜਰੀਵਾਲ ਨੇ ਕਿਹਾ ਕਿ ਸਾਰੇ ਦੁਕਾਨਾਂ ਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦਾ ਪਾਲਣ ਕਰਨਾ ਪਵੇਗਾ।

ਸੀਐਮ ਨੇ ਕਿਹਾ ਕਿ ਦਿੱਲੀ ਵਿਚ ਸੈਲੂਨ ਬੰਦ ਰਹਿਣਗੇ। ਗ੍ਰਾਮੀਣ ਸੇਵਾ, ਮੈਕਸੀ ਕੈਬ ਅਤੇ ਆਰਟੀਬੀ ਚੱਲਣਗੀਆਂ। ਇਹਨਾਂ ਗੱਡੀਆਂ ਨੂੰ ਸੈਨੇਟਾਈਜ਼ ਕਰਨਾ ਲਾਜ਼ਮੀ ਹੋਵੇਗਾ। ਮੈਟਰੋ, ਸਕੂਲ ਕਾਲਜ ਅਤੇ ਹੋਰ ਸਿਖਿਆ ਸੰਸਥਾਵਾਂ ਬੰਦ ਰਹਿਣਗੀਆਂ। ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਨਾਲ ਹੀ ਜੀਊਣ ਦੀ ਆਦਤ ਪਾਉਣੀ ਪਵੇਗੀ।

ਜੇ ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਭਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 4987 ਨਵੇਂ ਕੇਸ ਸਾਹਮਣੇ ਆਏ ਹਨ ਅਤੇ 120 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਤੋਂ ਬਾਅਦ ਦੇਸ਼ ਭਰ ਵਿਚ ਕੋਂਰੋਨਾ ਸਕਾਰਾਤਮਕ ਕੇਸਾਂ ਦੀ ਕੁਲ ਗਿਣਤੀ 96,169 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 56,316 ਐਕਟਿਵ ਹਨ, 36,824 ਠੀਕ ਹੋ ਚੁੱਕੇ ਹਨ ਜਾਂ ਹਸਪਤਾਲ ਤੋਂ ਛੁੱਟੀ ਦਿੱਤੇ ਗਏ ਹਨ ਅਤੇ 3029 ਦੀ ਮੌਤ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੀ ਤਾਲਾਬੰਦੀ ਦੇ ਚੌਥੇ ਪੜਾਅ ਲਈ ਜਾਰੀ ਕੀਤੇ ਗਏ ਨਵੀਨਤਮ ਦਿਸ਼ਾ ਨਿਰਦੇਸ਼ ਵੱਡੇ ਪੱਧਰ 'ਤੇ ਦਿੱਲੀ ਸਰਕਾਰ ਦੇ ਪ੍ਰਸਤਾਵ ਦੇ ਅਨੁਸਾਰ ਹਨ।

ਤਾਲਾਬੰਦੀ ਦਾ ਚੌਥਾ ਪੜਾਅ ਸੋਮਵਾਰ ਤੋਂ ਦੇਸ਼ ਭਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਦਿੱਲੀ ਸਰਕਾਰ ਦੇ ਸੂਤਰਾਂ ਨੇ ਕਿਹਾ ਕਿ ‘ਆਪ’ ਸਰਕਾਰ ਤਾਲਾਬੰਦੀ ਦੇ ਅਗਲੇ ਪੜਾਅ ਵਿੱਚ ਰਿਆਇਤਾਂ ਲਈ ਕੇਂਦਰ ਸਰਕਾਰ ਵੱਲੋਂ ਐਲਾਨੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।