ਹੋਰ ਮੱਠੀ ਹੋਈ ਕੋਰੋਨਾ ਰਫ਼ਤਾਰ : ਦੇਸ਼ ’ਚ 2.63 ਲੱਖ ਨਵੇਂ ਮਾਮਲੇ, 4329 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

27 ਦਿਨਾਂ ਬਾਅਦ ਸੱਭ ਤੋਂ ਘੱਟ ਆਏ ਨਵੇਂ ਮਾਮਲੇ

corona case

ਨਵੀਂ ਦਿੱਲੀ: ਭਾਰਤ ’ਚ ਕੋਰੋਨਾ ਵਾਇਰਸ ਦੀ ਰਫ਼ਤਾਰ ਹੋਰ ਮੱਠੀ ਪਈ ਹੈ। ਬੀਤੇ 24 ਘੰਟਿਆਂ ਵਿਚ ਕੋਰੋਨਾ ਦੇ 2,63,533 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ  2,52,28,996  ਹੋ ਗਈ ਹੈ।

ਪਿਛਲੇ 27 ਦਿਨਾਂ ਵਿਚ ਇਕ ਦਿਨ ’ਚ ਸਾਹਮਣੇ ਆਏ ਇਹ ਸੱਭ ਤੋਂ ਘੱਟ ਮਾਮਲੇ ਹਨ। ਉੱਥੇ ਹੀ ਵਾਇਰਸ ਕਾਰਨ 4,329 ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 2,78,719 ਹੋ ਗਈ ਹੈ।ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਦੀ ਸਵੇਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਹੁਣ 33,53,765 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ।

ਅੰਕੜਿਆਂ ਮੁਤਾਬਕ ਦੇਸ਼ ’ਚ ਵਾਇਰਸ ਤੋਂ ਕੁੱਲ 4,22,436  ਲੋਕ ਸਿਹਤਯਾਬ ਹੋ ਚੁਕੇ ਹਨ। ਦੇਸ਼ ’ਚ 18,44,53,149 ਲੋਕਾਂ ਨੂੰ ਵੈਕਸੀਨ ਦਿਤੀ ਜਾ ਚੁਕੀ ਹੈ। ਦੇਸ਼ 16 ਜਨਵਰੀ 2021 ਤੋਂ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਹੋਈ।

ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਹੁਣ 18 ਤੋਂ 44 ਸਾਲ ਦੇ ਉਮਰ ਦੇ ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਦਿਤੀ ਜਾ ਰਹੀ ਹੈ। ਸਿਹਤ ਮੰਤਰਾਲੇ ਨੇ ਦਸਿਆ ਕਿ ਹਾਲੇ ਤਕ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਵਿਚੋਂ 70 ਫ਼ੀ ਸਦੀ ਤੋਂ ਜ਼ਿਆਦਾ ਮਰੀਜ਼ ਹੋਰ ਬਿਮਾਰੀਆਂ ਨਾਲ ਸਬੰਧਤ ਹਨ।