ਕੋਰੋਨਾ ਮ੍ਰਿਤਕਾਂ ਦਾ ਸਸਕਾਰ ਕਰਨ ਵਾਲੇ ਸਿੱਖ ਨੌਜਵਾਨ ਜੋਤ ਜੀਤ ਨੇ ਕੋਰੋਨਾ ਨੂੰ ਦਿੱਤੀ ਮਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ 'ਚ ਕੋਰੋਨਾ ਦੇ ਖ਼ਤਰਨਾਕ ਹਾਲਾਤਾਂ ਨੂੰ ਵਿਖਾਇਆ

jyot jeet

ਨਵੀਂ ਦਿੱਲੀ: ਦਿੱਲੀ 'ਚ ਕੋਰੋਨਾ ਪੀੜ੍ਹਤਾਂ ਦੀ ਮਦਦ ਅਤੇ ਮ੍ਰਿਤਕ ਦੇਹਾਂ ਦੇ ਸਸਕਾਰ ਕਰਨ ਵਾਲੇ ਸਿੱਖ ਨੌਜਵਾਨ ਜੋਤ ਜੀਤ ਅਤੇ ਉਨ੍ਹਾਂ ਦੇ ਪਰਿਵਾਰ ਨੇ ਕੋਰੋਨਾ ਵਿਰੁੱਧ ਜ਼ਿੰਦਗੀ ਦੀ ਜੰਗ ਜਿੱਤ ਲਈ ਹੈ।

ਜੋਤ ਜੀਤ ਅਤੇ ਉਨ੍ਹਾਂ ਦੇ ਪਿਤਾ ਜਿਤੇਂਦਰ ਸਿੰਘ ਸ਼ੰਟੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇਸ ਮਗਰੋਂ ਜੋਤ ਜੀਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਜਿਸ 'ਚ ਉਨ੍ਹਾਂ ਨੂੰ ਆਕਸੀਜਨ ਪਾਈਪ ਲੱਗੀ ਹੋਈ ਨਜ਼ਰ ਆਈ ਸੀ।

ਕੋਰੋਨਾ ਵਾਇਰਸ ਤੋਂ ਠੀਕ ਹੋਣ ਮਗਰੋਂ ਜੋਤ ਜੀਤ ਦੁਬਾਰਾ ਲੋਕਾਂ ਦੀ ਸੇਵਾ ਲਈ ਦਿੱਲੀ ਦੀਆਂ ਸੜਕਾਂ 'ਤੇ ਉੱਤਰ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ 'ਚ ਕੋਰੋਨਾ ਦੇ ਖ਼ਤਰਨਾਕ ਹਾਲਾਤਾਂ ਨੂੰ ਵਿਖਾਇਆ ਕਿ ਕਿਵੇਂ ਸ਼ਮਸ਼ਾਨ ਘਾਟਾਂ ਦੇ ਬਾਹਰ ਸੜਕ ਕੰਢੇ ਲੱਕੜਾਂ ਦੇ ਢੇਰ ਲੱਗੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸੁਚੇਤ ਕੀਤਾ।