CM ਖੱਟਰ ਨੇ ਕੇਜਰੀਵਾਲ 'ਤੇ ਸਾਧਿਆ ਨਿਸ਼ਾਨਾ, 'ਦਿੱਲੀ ਸਰਕਾਰ ਝੂਠ ਬੋਲ ਰਹੀ ਹੈ, ਦਿੱਤਾ ਜਾ ਰਿਹਾ ਹੈ ਪੂਰਾ ਪਾਣੀ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਦਿੱਲੀ ਦੇ ਮੁੱਖ ਮੰਤਰੀ ਨੂੰ ਹਰਿਆਣਾ ਦੇ ਹਿੱਸੇ ਦਾ ਪਾਣੀ ਪੰਜਾਬ ਤੋਂ ਦਿਵਾਉਣ'

CM Khattar targets Kejriwal

 

ਰੋਹਤਕ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Manohar Lal Khattar) ਨੇ ਇੱਕ ਵਾਰ ਫਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਮਨੋਹਰ ਲਾਲ (Manohar Lal Khattar) ​ਨੇ ਕਿਹਾ ਕਿ ਦਿੱਲੀ ਸਰਕਾਰ ਪਾਣੀ ਨੂੰ ਲੈ ਕੇ ਝੂਠ ਬੋਲ ਰਹੀ ਹੈ, ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਦਿੱਲੀ ਨੂੰ ਆਪਣੇ ਹਿੱਸੇ ਮੁਤਾਬਕ 1050 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ। ਮਨੋਹਰ ਲਾਲ (Manohar Lal Khattar) ​ਮੰਗਲਵਾਰ ਨੂੰ ਹਰਿਆਣਾ ਨਿਵਾਸ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।

 

 

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ (Manohar Lal Khattar) ​ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰਿਆਣਾ ਨੂੰ ਉਸਦੇ ਹਿੱਸੇ ਦਾ ਪਾਣੀ ਨਹੀਂ ਦੇ ਰਹੀ। ਦਿੱਲੀ ਦੇ ਮੁੱਖ ਮੰਤਰੀ ਨੂੰ ਪਹਿਲਾਂ ਹਰਿਆਣਾ ਦੇ ਹਿੱਸੇ ਦਾ ਪਾਣੀ ਪੰਜਾਬ ਤੋਂ ਦਿਵਾਉਣਾ ਚਾਹੀਦਾ ਹੈ।

 

ਮੁੱਖ ਮੰਤਰੀ ਖੱਟਰ (Manohar Lal Khattar) ​ ਨੇ ਕਿਹਾ ਕਿ ਹਰਿਆਣਾ ਅਤੇ ਦਿੱਲੀ ਦੇ ਪਾਣੀਆਂ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ 'ਤੇ ਅਦਾਲਤ ਨੇ ਮੋਹਰ ਲਗਾਈ ਸੀ ਕਿ ਦਿੱਲੀ ਨੂੰ ਉਨ੍ਹਾਂ ਦੇ ਹਿੱਸੇ ਦਾ ਪੂਰਾ ਪਾਣੀ ਦਿੱਤਾ ਜਾ ਰਿਹਾ ਹੈ।