ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਧਾਰਮਿਕ ਸਥਾਨਾਂ ਨਾਲ ਜੁੜੇ ਮੁੱਦੇ ਉਠਾ ਰਹੀ ਭਾਜਪਾ- ਮਾਇਆਵਤੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਹਨਾਂ ਕਿਹਾ ਕਿ ਦੇਸ਼ ਦੀ ਆਮ ਜਨਤਾ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।

Mayawati



ਲਖਨਊ: ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇਸ਼ ਵਿਚ ਲਗਾਤਾਰ ਵੱਧ ਰਹੀ ਗਰੀਬੀ, ਬੇਰੁਜ਼ਗਾਰੀ ਅਤੇ ਮਹਿੰਗਾਈ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਧਾਰਮਿਕ ਸਥਾਨਾਂ ਨਾਲ ਸਬੰਧਤ ਮੁੱਦੇ ਉਠਾ ਰਹੀਆਂ ਹਨ। ਮਾਇਆਵਤੀ ਨੇ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਗੱਲ ਕਹੀ ਹੈ।

Mayawati

ਉਹਨਾਂ ਕਿਹਾ, “ਭਾਰਤੀ ਜਨਤਾ ਪਾਰਟੀ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇਸ਼ ਵਿਚ ਗਰੀਬੀ, ਬੇਰੁਜ਼ਗਾਰੀ ਅਤੇ ਅਸਮਾਨ ਨੂੰ ਛੂਹ ਰਹੀ ਮਹਿੰਗਾਈ ਵਰਗੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਧਾਰਮਿਕ ਸਥਾਨਾਂ ਨਾਲ ਸਬੰਧਤ ਮੁੱਦੇ ਉਠਾ ਰਹੀਆਂ ਹਨ। ਇਸ ਨਾਲ ਇੱਥੇ ਕਿਸੇ ਵੇਲੇ ਵੀ ਹਾਲਾਤ ਵਿਗੜ ਸਕਦੇ ਹਨ”। ਮਾਇਆਵਤੀ ਨੇ ਕਿਹਾ, ‘ਜਿਸ ਤਰ੍ਹਾਂ ਗਿਆਨਵਾਪੀ, ਮਥੁਰਾ, ਤਾਜ ਮਹਿਲ ਆਦਿ ਦੀ ਆੜ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਇਆ ਜਾ ਰਿਹਾ ਹੈ, ਇਸ ਨਾਲ ਦੇਸ਼ ਮਜ਼ਬੂਤ ​​ਨਹੀਂ ਸਗੋਂ ਕਮਜ਼ੋਰ ਹੋਵੇਗਾ’।

Mayawati

ਬਸਪਾ ਆਗੂ ਨੇ ਕਿਹਾ ਕਿ ਇਸ ਦੇ ਨਾਲ ਹੀ ਇਕ-ਇਕ ਕਰਕੇ ਕਿਸੇ ਵਿਸ਼ੇਸ਼ ਭਾਈਚਾਰੇ ਨਾਲ ਸਬੰਧਤ ਸਥਾਨਾਂ ਦੇ ਨਾਂਅ ਵੀ ਬਦਲੇ ਜਾ ਰਹੇ ਹਨ, ਜਿਸ ਨਾਲ ਦੇਸ਼ ਵਿਚ ਨਫ਼ਰਤ ਅਤੇ ਬੇਚੈਨੀ ਦੀ ਭਾਵਨਾ ਪੈਦਾ ਹੋਵੇਗੀ। ਇਹ ਬੇਹੱਦ ਚਿੰਤਾਜਨਕ ਹੈ। ਦੇਸ਼ ਦੀ ਆਮ ਜਨਤਾ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।