24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 12881 ਕੇਸ, ਅਮਰੀਕਾ,ਬ੍ਰਾਜ਼ੀਲ ਤੋਂ ਬਾਅਦ ਤੀਜੇ ਨੰਬਰ ‘ਤੇ ਭਾਰਤ
ਭਾਰਤ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 3 ਲੱਖ 66 ਹਜ਼ਾਰ ਨੂੰ ਪਾਰ ਕਰ ਗਈ ਹੈ
ਨਵੀਂ ਦਿੱਲੀ- ਭਾਰਤ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 3 ਲੱਖ 66 ਹਜ਼ਾਰ ਨੂੰ ਪਾਰ ਕਰ ਗਈ ਹੈ। ਦੇਸ਼ ਵਿਚ ਪਹਿਲੀ ਵਾਰ ਇਕ ਦਿਨ ਵਿਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 12 ਹਜ਼ਾਰ 881 ਨਵੇਂ ਮਾਮਲੇ ਸਾਹਮਣੇ ਆਏ ਹਨ।
334 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ, ਭਾਰਤ ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਤ ਦੇਸ਼ਾਂ ਵਿਚ ਚੌਥੇ ਸਥਾਨ 'ਤੇ ਆਇਆ ਹੈ। ਭਾਰਤ ਨਾਲੋਂ ਜ਼ਿਆਦਾ ਕੇਸ ਅਮਰੀਕਾ (2,233,957), ਬ੍ਰਾਜ਼ੀਲ (960,309), ਰੂਸ (553,301) ਵਿਚ ਹਨ।
ਇਸ ਦੇ ਨਾਲ ਹੀ, ਰੋਜ਼ਾਨਾ ਕੇਸਾਂ ਦੇ ਮਾਮਲੇ ਵਿਚ, ਭਾਰਤ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਤੀਜੇ ਨੰਬਰ ‘ਤੇ ਬਣਿਆ ਹੋਇਆ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਤੱਕ 3 ਲੱਖ 66 ਹਜ਼ਾਰ 946 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਇਸ ਵਿਚੋਂ 12237 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇਕ ਲੱਖ 94 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਇਸ ਵੇਲੇ 1 ਲੱਖ 60 ਹਜ਼ਾਰ 384 ਕੋਰੋਨਾ ਦੇ ਸਰਗਰਮ ਮਾਮਲੇ ਹਨ। ਸਭ ਤੋਂ ਵੱਧ ਸਰਗਰਮ ਮਾਮਲੇ ਮਹਾਰਾਸ਼ਟਰ ਵਿਚ ਹਨ। ਦੂਜੇ ਨੰਬਰ 'ਤੇ ਦਿੱਲੀ ਹੈ।
ਪਿਛਲੇ 24 ਘੰਟਿਆਂ ਵਿਚ 12 ਹਜ਼ਾਰ 881 ਨਵੇਂ ਕੇਸ ਸਾਹਮਣੇ ਆਏ ਹਨ। ਵਰਲਡਮੀਟਰ ਦੇ ਅਨੁਸਾਰ, ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੀਰਵਾਰ ਸਵੇਰ ਤੱਕ ਵਧ ਕੇ 22 ਲੱਖ 33 ਹਜ਼ਾਰ ਹੋ ਗਈ ਹੈ।
ਇਸ ਦੇ ਨਾਲ ਹੀ ਕੁੱਲ 1 ਲੱਖ 19 ਹਜ਼ਾਰ 941 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇਸ ਸਮੇਂ ਦੌਰਾਨ 9 ਲੱਖ 15 ਹਜ਼ਾਰ ਲੋਕ ਵੀ ਠੀਕ ਹੋ ਗਏ ਹਨ। ਇਸ ਵੇਲੇ 11 ਲੱਖ 98 ਹਜ਼ਾਰ ਲੋਕਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।