ਲਗਾਤਾਰ 12ਵੇਂ ਦਿਨ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੀਆਂ ਕੀਮਤਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਡਿੱਗਣ ਦਾ ਫਾਇਦਾ ਘਰੇਲੂ ਪੱਧਰ ‘ਤੇ ਆਮ ਲੋਕਾਂ ਨੂੰ ਨਹੀਂ ਮਿਲ ਰਿਹਾ ਹੈ।

Petrol Price

ਨਵੀਂ ਦਿੱਲੀ: ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਡਿੱਗਣ ਦਾ ਫਾਇਦਾ ਘਰੇਲੂ ਪੱਧਰ ‘ਤੇ ਆਮ ਲੋਕਾਂ ਨੂੰ ਨਹੀਂ ਮਿਲ ਰਿਹਾ ਹੈ। ਦੇਸ਼ ਦੀ ਸਰਕਾਰੀ ਤੇਲ ਮਾਰਕੀਟਿੰਗ ਕੰਪਨੀ ਨੇ ਲਗਾਤਾਰ 12ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਵਧਾ ਦਿੱਤਾ ਹੈ। ਰਾਜਧਾਨੀ ਦਿੱਲੀ ਵਿਚ ਵੀਰਵਾਰ ਨੂੰ ਪੈਟਰੋਲ ਦੀ ਨਵੀਂ ਕੀਮਤ 77.81 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ ਬੁੱਧਵਾਰ ਨੂੰ 77.28 ਰੁਪਏ ਪ੍ਰਤੀ ਲੀਟਰ ਸੀ।

ਦਿੱਲੀ ਵਿਚ ਡੀਜ਼ਲ ਦੀ ਕੀਮਤ ਵਿਚ ਵੀ 64 ਪੈਸੇ ਦਾ ਵਾਧਾ ਹੋਇਆ ਹੈ ਅਤੇ ਨਵੀਂ ਕੀਮਤ 76.43 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ਼ ਦੌਰਾਨ ਪੈਟਰੋਲ ਦੀਆਂ ਕੀਮਤਾਂ ਵਿਚ 53 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 64 ਪੈਸੇ ਦਾ ਵਾਧਾ ਹੋਇਆ ਹੈ। ਦੱਸ ਦਈਏ ਕਿ 12 ਦਿਨਾਂ ਵਿਚ ਪੈਟਰੋਲ 6.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7.04 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ।

ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ

ਦਿੱਲੀ

ਪੈਟਰੋਲ ਦੀ ਕੀਮਤ 77.81 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 76.43 ਰੁਪਏ ਪ੍ਰਤੀ ਲੀਟਰ

ਨੋਇਡਾ

ਪੈਟਰੋਲ ਦੀ ਕੀਮਤ 79.07 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 69.38 ਰੁਪਏ ਪ੍ਰਤੀ ਲੀਟਰ

ਲਖਨਊ

ਪੈਟਰੋਲ ਦੀ ਕੀਮਤ 78.97 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 69.29 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ

ਪੈਟਰੋਲ ਦੀ ਕੀਮਤ 76.24 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 69.08 ਰੁਪਏ ਪ੍ਰਤੀ ਲੀਟਰ

ਮੁੰਬਈ

ਪੈਟਰੋਲ ਦੀ ਕੀਮਤ 84.66 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 74.93 ਰੁਪਏ ਪ੍ਰਤੀ ਲੀਟਰ

ਕੋਲਕਾਤਾ

ਪੈਟਰੋਲ ਦੀ ਕੀਮਤ 79.59 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 71.96 ਰੁਪਏ ਪ੍ਰਤੀ ਲੀਟਰ

ਚੇਨਈ

ਪੈਟਰੋਲ ਦੀ ਕੀਮਤ 81.32 ਰੁਪਏ ਪ੍ਰਤੀ ਲੀਟਰ
ਡੀਜ਼ਲ ਦੀ ਕੀਮਤ 74.23 ਰੁਪਏ ਪ੍ਰਤੀ ਲੀਟਰ