Covid 19: ਦੁਨੀਆ ਭਰ ਵਿਚ ਸੰਕਰਮਿਤ ਲੋਕਾਂ ਦਾ ਅੰਕੜਾ 84 ਲੱਖ ਤੋਂ ਪਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਨਾਲ ਹੁਣ ਤੱਕ ਸਾਢੇ ਚਾਰ ਲੱਖ ਤੋਂ ਵੱਧ ਮੌਤਾਂ

Covid 19

ਨਵੀਂ ਦਿੱਲੀ- ਦੁਨੀਆ ਭਰ ਦੇ ਲੋਕ ਕੋਰੋਨਾ ਵਾਇਰਸ ਸੰਕਟ ਨਾਲ ਜੂਝ ਰਹੇ ਹਨ। ਵਰਲਡਮੀਟਰ ਦੇ ਅਨੁਸਾਰ ਪੂਰੇ ਵਿਸ਼ਵ ਵਿਚ ਕੋਰੋਨਾ ਨਾਲ ਚਾਰ ਲੱਖ 51 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋਈ। ਇਸ ਦੇ ਨਾਲ ਹੀ, 84 ਲੱਖ ਤੋਂ ਵੱਧ ਲੋਕ ਸੰਕਰਮਿਤ ਹਨ। ਜਦੋਂ ਕਿ 44 ਲੱਖ 14 ਹਜ਼ਾਰ ਤੋਂ ਵੱਧ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।

ਵਰਲਡੋਮੀਟਰ ਮੁਤਾਬਕ ਕੋਰੋਨਾ ਵਾਇਰਸ ਕਾਰਨ ਕੌਮਾਂਤਰੀ ਪੱਧਰ 'ਤੇ 83,92,582 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੇ ਹਨ ਜਦਕਿ 04,50,452 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 44 ਲੱਖ ਦੇ ਕਰੀਬ ਲੋਕ ਸਿਹਤਮੰਦ ਵੀ ਹੋਏ ਹਨ। ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਕਹਿਰ ਅਮਰੀਕਾ 'ਚ ਦੇਖਣ ਨੂੰ ਮਿਲ ਰਿਹਾ ਹੈ।

ਜਿੱਥੇ 22 ਲੱਖ ਤੋਂ ਜ਼ਿਆਦਾ ਲੋਕ ਇਸ ਦੀ ਲਪੇਟ 'ਚ ਹਨ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ,ਰੂਸ ਤੇ ਭਾਰਤ ਦਾ ਸਥਾਨ ਆਉਂਦਾ ਹੈ। ਦੁਨੀਆਂ ਭਰ ਦੇ ਪ੍ਰਭਾਵਤ ਮੁਲਕਾਂ 'ਚੋਂ ਭਾਰਤ ਦਾ ਚੌਥਾ ਸਥਾਨ ਹੈ। ਦੱਸ ਦਈਏ ਕੀ ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ ਸੱਭ ਤੋਂ ਵੱਧ 2003 ਲੋਕਾਂ ਦੀ ਮੌਤ ਹੋਣ ਮਗਰੋਂ ਦੇਸ਼ ਵਿਚ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਕੁਲ ਗਿਣਤੀ 11903 ਹੋ ਗਈ ਹੈ।

ਉਧਰ, ਪਿਛਲੇ 24 ਘੰਟਿਆਂ ਵਿਚ 10,974 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ਵਿਚ ਲਾਗ ਦੇ ਕੁਲ ਮਾਮਲੇ ਵੱਧ ਕੇ 354065 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਕਬ ਜਿਹੜੇ 2003 ਲੋਕਾਂ ਦੀ ਪਿਛਲੇ 24 ਘੰਟਿਆਂ ਵਿਚ ਜਾਨ ਗਈ ਹੈ, ਉਨ੍ਹਾਂ ਵਿਚ ਮਹਾਰਾਸ਼ਟਰ ਦੇ 1409 ਲੋਕ ਸ਼ਾਮਲ ਹਨ ਜਿਸ ਨਾਲ ਰਾਜ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5537 ਹੋ ਗਈ ਹੈ।

ਅਮਰੀਕਾ, ਬ੍ਰਾਜ਼ੀਲ ਅਤੇ ਰੂਸ ਮਗਰੋਂ ਇਸ ਮਹਾਮਾਰੀ ਤੋਂ ਸੱਭ ਤੋਂ ਜ਼ਿਆਦਾ ਪ੍ਰਭਾਵਤ ਦੇਸ਼ਾਂ ਵਿਚ ਭਾਰਤ ਚੌਥੇ ਸਥਾਨ 'ਤੇ ਹੈ। ਪੂਰੀ ਦੁਨੀਆਂ ਵਿਚ ਕੋਵਿਡ-19 ਦੇ ਅੰਕੜਿਆਂ ਦਾ ਸੰਕਲਨ ਕਰ ਰਹੇ ਜਾਨਸ ਹਾਪਕਿਨਜ਼ ਯੂਨੀਵਰਸਿਟੀ ਮੁਤਾਬਕ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਦੇ ਮਾਮਲੇ ਵਿਚ ਭਾਰਤ ਅਠਵੇਂ ਸਥਾਨ 'ਤੇ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।