'Baba Ka Dhaba' ਦੇ ਮਾਲਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਸਫਦਰਜੰਗ ਹਸਪਤਾਲ 'ਚ ਦਾਖਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੂਤਰਾਂ ਮੁਤਾਬਕ ਕਾਂਤਾ ਪ੍ਰਸਾਦ ਨੇ ਵੀਰਵਾਰ ਰਾਤ ਨੀਂਦ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ

Kanta Prasad

ਨਵੀਂ ਦਿੱਲੀ-ਸੋਸ਼ਲ ਮੀਡੀਆ 'ਤੇ ਆਪਣੇ ਢਾਬੇ ਨੂੰ ਲੈ ਕੇ ਰਾਤੋਂ-ਰਾਤ ਮਸ਼ਹੂਰ ਹੋਏ 'ਬਾਬਾ ਕਾ ਢਾਬਾ' ਦੇ ਮਾਲਕ ਕਾਂਤਾ ਪ੍ਰਸਾਦ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਕਾਂਤਾ ਪ੍ਰਸਾਦ ਨੇ ਵੀਰਵਾਰ ਰਾਤ ਨੀਂਦ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਕਾਂਤਾ ਪ੍ਰਸਾਦ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਦੇ ਆਈ.ਸੀ.ਯੂ. 'ਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-ਬਾਜ਼ਾਰਾਂ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ 'ਤੇ ਦਿੱਲੀ HC ਸਖਤ, ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਹਾਲਾਂਕਿ ਪੁਲਸ ਇਸ ਦੀ ਜਾਂਚ ਕਰ ਰਹੀ ਹੈ ਕੀ ਕਾਂਤਾ ਪ੍ਰਸਾਦ ਨੇ ਅਜਿਹਾ ਕਿਉਂ ਕੀਤਾ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਤ ਦੱਸੀ ਜਾ ਰਹੀ ਹੈ ਪਰ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ।ਕਾਂਤਾ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ 'ਤੇ ਦਿੱਲੀ ਪੁਲਸ ਕੁਝ ਵੀ ਬੋਲਣ ਤੋਂ ਬਚ ਰਹੀ ਹੈ। ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਬਾਬਾ ਦੇ ਖੁਦਕੁਸ਼ੀ ਕਰਨ ਦਾ ਕਾਰਨ ਅਜੇ ਸਾਫ ਨਹੀਂ ਹੈ।

ਇਹ ਵੀ ਪੜ੍ਹੋ-ਫੇਸਬੁੱਕ ਦੀ ਇਸ ਪਹਿਲ ਨਾਲ ਸਿਹਤ ਨਾਲ ਜੁੜੀਆਂ ਫਰਜ਼ੀ ਖਬਰਾਂ 'ਤੇ ਲੱਗੇਗੀ ਲਗਾਮ

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਿੱਲੀ ਦੇ ਮਸ਼ਹੂਰ ਬਲਾਗਰ ਗੌਰਵ ਵਾਸਨ ਨੇ ਕਾਂਤਾ ਪ੍ਰਸਾਦ ਦੀ ਇਕ ਵੀਡੀਓ ਬਣਾਈ ਸੀ ਜਿਸ 'ਚ ਕਾਂਤਾ ਆਪਣੀ ਪਤਨੀ ਨਾਲ ਆਪਣੇ ਢਾਬੇ ਨੂੰ ਲੈ ਕੇ ਪ੍ਰੇਸ਼ਾਨ ਨਜ਼ਰ ਆ ਰਹੇ ਸਨ। ਵੀਡੀਓ 'ਚ ਦੱਸਿਆ ਗਿਆ ਸੀ ਕਿ ਕਿਵੇਂ ਲਾਕਡਾਊਨ ਦੌਰਾਨ ਉਨ੍ਹਾਂ ਦਾ ਕੰਮ ਠੱਪ ਹੋ ਚੁੱਕਿਆ ਹੈ ਹੁਣ ਉਨ੍ਹਾਂ ਦੇ ਢਾਬੇ 'ਤੇ ਕੋਈ ਵੀ ਖਾਣਾ ਖਾਣ ਨਹੀਂ ਆਉਂਦਾ ਹੈ।

ਇਹ ਵੀ ਪੜ੍ਹੋ-'ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਨਿਸ਼ਚਿਤ'