ਕਾਬੁਲ ਦੇ ਪਵਿੱਤਰ ਗੁਰਦੁਆਰਾ ਸਾਹਿਬ 'ਤੇ ਹਮਲੇ ਬਾਰੇ ਆਈਆਂ ਖ਼ਬਰਾਂ ਨੂੰ ਲੈ ਕੇ ਅਸੀਂ ਚਿੰਤਤ: ਵਿਦੇਸ਼ ਮੰਤਰਾਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤ ਸਰਕਾਰ ਨੇ ਕਿਹਾ ਕਿ ਉਹ ਕਾਬੁਲ ਦੇ ਇਕ ਗੁਰਦੁਆਰਾ ਸਾਹਿਬ 'ਤੇ ਹਮਲੇ ਦੀਆਂ ਖ਼ਬਰਾਂ ਤੋਂ ਬਹੁਤ ਚਿੰਤਤ ਹੈ

MEA monitoring situation in Kabul after reported attacks on Karte Parwan Gurdwara

 

ਨਵੀਂ ਦਿੱਲੀ: ਕਾਬੁਲ ਸਥਿਤ ਗੁਰਦੁਆਰਾ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਵਿਦੇਸ਼ ਮੰਤਰਾਲੇ ਦਾ ਬਿਆਨ ਆਇਆ ਹੈ। ਭਾਰਤ ਸਰਕਾਰ ਨੇ ਕਿਹਾ ਕਿ ਉਹ ਕਾਬੁਲ ਦੇ ਇਕ ਗੁਰਦੁਆਰਾ ਸਾਹਿਬ 'ਤੇ ਹਮਲੇ ਦੀਆਂ ਖ਼ਬਰਾਂ ਤੋਂ ਬਹੁਤ ਚਿੰਤਤ ਹੈ ਅਤੇ ਸਥਿਤੀ 'ਤੇ ਕਰੀਬ ਤੋਂ ਨਜ਼ਰ ਰੱਖ ਰਿਹਾ ਹੈ।

Tweet

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, “ਅਸੀਂ ਕਾਬੁਲ ਦੇ ਪਵਿੱਤਰ ਗੁਰਦੁਆਰਾ ਸਾਹਿਬ 'ਤੇ ਹਮਲੇ ਬਾਰੇ ਆਈਆਂ ਖ਼ਬਰਾਂ ਨੂੰ ਲੈ ਕੇ ਚਿੰਤਤ ਹਾਂ। ਅਸੀਂ ਸਥਿਤੀ 'ਤੇ ਕਰੀਬ ਤੋਂ ਨਜ਼ਰ ਰੱਖੀ ਹੈ ਤੇ ਘਟਨਾਕ੍ਰਮ ਦੇ ਹੋਰ ਵੇਰਵਿਆਂ ਦੀ ਉਡੀਕ ਕਰ ਰਹੇ ਹਾਂ”।

Karte Parwan Gurdwara

ਇੱਕ ਸਿੱਖ ਦੀ ਹੋਈ ਮੌਤ

ਦੱਸ ਦੇਈਏ ਕਿ ਗੁਰਦੁਆਰਾ ਕਰਤੇ ਪ੍ਰਵਾਨ ਸਾਹਿਬ 'ਤੇ ਹੋਏ ਹਮਲੇ ’ਚ ਇਕ ਸਿੱਖ ਦੀ ਮੌਤ ਹੋਈ ਹੈ। ਸਿੱਖ ਦੀ ਪਛਾਣ ਸਵਿੰਦਰ ਸਿੰਘ ਵਜੋਂ ਹੋਈ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਜ਼ਰੀਏ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਖ਼ਬਰ ਏਜੰਸੀ ਰਾਇਟਰਜ਼ ਨੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਗੁਰਨਾਮ ਸਿੰਘ ਦੇ ਹਵਾਲੇ ਨਾਲ ਧਮਾਕਿਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹਮਲੇ ਦੌਰਾਨ ਗੁਰਦੁਆਰਾ ਸਾਹਿਬ ਵਿਚ 30 ਦੇ ਕਰੀਬ ਲੋਕ ਹਾਜ਼ਰ ਸਨ।
 

Karte Parwan Gurdwara

2 ਸਾਲ ਪਹਿਲਾਂ ਵੀ ਕਾਬੁਲ ਦੇ ਗੁਰਦੁਆਰਾ ਸਾਹਿਬ ਤੇ ਹੋਇਆ ਸੀ ਹਮਲਾ

2 ਸਾਲ ਪਹਿਲਾਂ ਵੀ ਕਾਬੁਲ ਵਿਖੇ ਸਥਿਤ ਇਕ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ 'ਚ 25 ਲੋਕਾਂ ਦੀ ਮੌਤ ਹੋ ਗਈ ਸੀ। 25 ਮਾਰਚ 2020 ਨੂੰ ISIS-ਹੱਕਾਨੀ ਨੈੱਟਵਰਕ ਦੇ ਬੰਦੂਕਧਾਰੀਆਂ ਅਤੇ ਫਿਦਾਇਨ ਹਮਲਾਵਰਾਂ ਨੇ ਕਾਬੁਲ ਦੇ ਗੁਰਦੁਆਰਾ ਹਰ ਰਾਏ ਸਾਹਿਬ 'ਤੇ ਹਮਲਾ ਕੀਤਾ। ਉਸ ਸਮੇਂ ਗੁਰਦੁਆਰੇ 'ਚ 200 ਦੇ ਕਰੀਬ ਲੋਕ ਮੌਜੂਦ ਸਨ, ਜਿਨ੍ਹਾਂ 'ਚੋਂ 25 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਹਮਲੇ 'ਚ 8 ਲੋਕ ਜ਼ਖਮੀ ਹੋ ਗਏ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਕਈ ਘੰਟਿਆਂ ਤੱਕ ਮੁਕਾਬਲਾ ਹੋਇਆ, ਜਿਸ 'ਚ ਸਾਰੇ ਅੱਤਵਾਦੀ ਮਾਰੇ ਗਏ।