'ਅਗਨੀਪਥ' ਯੋਜਨਾ ਸਬੰਧੀ MP ਰਾਘਵ ਚੱਢਾ ਨੇ ਕੇਂਦਰੀ ਰੱਖਿਆ ਮੰਤਰਾਲੇ ਨੂੰ ਲਿਖੀ ਚਿੱਠੀ, ਮੁੜ ਵਿਚਾਰਨ ਦੀ ਕੀਤੀ ਅਪੀਲ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ-  ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ

MP Raghav Chadda

ਨਵੀਂ ਦਿੱਲੀ : ਕੇਂਦਰ ਸਰਕਾਰ ਵਲੋਂ ਫ਼ੌਜੀ ਭਰਤੀ ਲਈ ਲਿਆਂਦੀ ਗਈ ਨਵੀਂ ਸਕੀਮ ਭਾਵੇਂ ਕਿ ਨੌਜਵਾਨਾਂ ਦੇ ਬਿਹਤਰ ਭਵਿੱਖ ਦਾ ਆਗ਼ਾਜ਼ ਦੱਸੀ ਜਾ ਰਹੀ ਹੈ ਪਰ ਦੇਸ਼ ਭਰ ਵਿਚ ਇਸ ਭਰਤੀ ਯੋਜਨਾ ਦਾ ਵਿਰੋਧ ਹੋ ਰਿਹਾ ਹੈ। ਇਹ ਵਿਰੋਧ ਸਿਰਫ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਹੀ ਨਹੀਂ ਸਗੋਂ ਨੌਜਵਾਨਾਂ ਵਲੋਂ ਵੀ ਕੀਤਾ ਜਾ ਰਿਹਾ ਹੈ।

ਵੱਖ-ਵੱਖ ਪਾਰਟੀਆਂ ਦੇ ਆਗੂ ਇਸ ਭਰਤੀ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸ ਬਾਰੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਰੱਖਿਆ ਮੰਤਰਾਲੇ ਨੂੰ ਇੱਕ ਚਿੱਠੀ ਭੇਜੀ ਹੈ ਜਿਸ ਵਿਚ ਉਨ੍ਹਾਂ ਨੇ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਇਸ ਅਗਨੀਪਥ ਯੋਜਨਾ ਨੂੰ ਮੁੜ ਵਿਚਾਰਿਆ ਜਾਵੇ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਵਲੋਂ ਐਲਾਨੀ ਅਗਨੀਪਥ ਸਕੀਮ ਨੂੰ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।