ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਾਪਰਿਆ ਬੱਸ ਹਾਦਸਾ, 5 ਔਰਤਾਂ ਤੇ 3 ਬੱਚਿਆਂ ਸਮੇਤ 13 ਦੀ ਮੌਤ
ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕੁੱਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ।
A bus accident occurred in the Punjab province of Pakistan
 		 		ਇਸਲਾਮਾਬਾਦ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸ਼ਨੀਵਾਰ ਨੂੰ ਇਕ ਰਾਜਮਾਰਗ 'ਤੇ ਬੱਸ ਪਲਟਣ ਨਾਲ 5 ਔਰਤਾਂ ਤੇ 3 ਬੱਚਿਆਂ ਸਮੇਤ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ। ਬੱਸ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ ਤੇ ਇਹ ਕੱਲਾਰ ਕਹਾਰ ਸਾਲਟ ਰੇਂਜ ਨੇੜੇ ਰਾਜਮਾਰਗ 'ਤੇ ਪਲਟ ਗਈ। ਅਧਿਕਾਰੀਆਂ ਨੇ ਦੱਸਿਆ ਕਿ "5 ਔਰਤਾਂ ਤੇ 3 ਬੱਚਿਆਂ ਸਮੇਤ ਘੱਟੋ-ਘੱਟ 13 ਯਾਤਰੀਆਂ ਦੀ ਮੌਤ ਹੋ ਗਈ ਤੇ 25 ਹੋਰ ਜ਼ਖ਼ਮੀ ਹੋ ਗਏ।" ਨੈਸ਼ਨਲ ਹਾਈਵੇ ਐਂਡ ਮੋਟਰਵੇ ਪੁਲਿਸ ਨੇ ਦੱਸਿਆ ਕਿ ਸ਼ਾਇਦ ਹਾਦਸਾ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕੁੱਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਦੱਸਿਆ ਕਿ ਬੱਸ ਵਿਚ 34 ਯਾਤਰੀ ਸਨ।