ਮੁੰਬਈ 'ਚ ਭਾਰੀ ਮੀਂਹ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦਾ ਮੁਆਵਜ਼ਾ ਦੇਵੇਗੀ ਸਰਕਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਮਕਾਨ ਡਿੱਗਣ ਦੀਆਂ ਘਟਨਾਵਾਂ ਤੇ ਮੌਤਾਂ ‘ਤੇ ਸ਼ੋਕ ਜ਼ਾਹਰ ਕੀਤਾ।

CM Uddhav Thackeray

ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ (Maharashtra CM Uddhav Thackeray) ਨੇ ਐਤਵਾਰ ਨੂੰ ਮੁੰਬਈ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਮਕਾਨ ਡਿੱਗਣ ਦੀਆਂ ਘਟਨਾਵਾਂ ਅਤੇ ਮੌਤਾਂ ‘ਤੇ ਸ਼ੋਕ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ (Families of Victims) ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ (5-5 Lakh Compensation) ਦੇਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਰੀ ਰਾਤ ਪਏ ਭਾਰੀ ਮੀਂਹ ਤੋਂ ਬਾਅਦ ਮਯਾਨਾਗਰੀ ਵਿਚ ਮਕਾਨ ਡਿੱਗਣ ਦੀਆਂ ਘਟਨਾਵਾਂ ਵਿਚ 25 ਲੋਕਾਂ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ - ਹਰਿਆਣਾ ‘ਚ 26 ਜੁਲਾਈ ਤੱਕ ਵਧਾਇਆ ਗਿਆ Lockdown, ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਠਾਕਰੇ ਨੇ ਮੁੰਬਈ ਦੇ ਮਿਉਂਸਪਲ ਕਮਿਸ਼ਨਰ (Municipal Commissioner) ਆਈ ਐਸ ਚਾਹਲ ਨਾਲ ਗੱਲਬਾਤ ਕਰਕੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬਚਾਅ ਕਾਰਜਾਂ ਲਈ ਐਨਡੀਆਰਐਫ, ਮਿਉਂਸਪਲ ਕਰਮਚਾਰੀ, ਫਾਇਰ ਬ੍ਰਿਗੇਡ ਅਤੇ ਪੁਲਿਸ ਕਰਮਚਾਰੀਆਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। 

ਇਹ ਵੀ ਪੜ੍ਹੋ - ਨਸ਼ੇ ਨੇ ਵਿਛਾਏ ਇਕ ਹੋਰ ਘਰ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾ ਨੌਜਵਾਨ ਦੀ ਹੋਈ ਮੌਤ

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਹਰ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜ਼ਖਮੀਆਂ ਦਾ ਮੁਫਤ ਇਲਾਜ ਵੀ ਕੀਤਾ ਜਾਵੇਗਾ। ਮੌਸਮ ਵਿਭਾਗ ਦੇ ਐਤਵਾਰ ਨੂੰ ਵੀ ਭਾਰੀ ਬਾਰਸ਼ ਦੀ ਭਵਿੱਖਬਾਣੀ ਕਰਨ ’ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੁਚੇਤ ਰਹਿਣ ਦੀ ਹਦਾਇਤ ਕੀਤੀ।