ਜਾਅਲੀ ਸਰਟੀਫਿਕੇਟ ਦੀ ਵਰਤੋਂ ਕਰਕੇ ਨੌਕਰੀ ਲੈਣ ਵਾਲੇ ਲੋਕਾਂ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਨੇ 'ਨਗਨ' ਹੋ ਕੇ ਕੀਤਾ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਕਈ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ

Chhattisgarh: Men Hold Nude Protest In Raipur

 

ਰਾਏਪੁਰ: ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿਚ ਜਾਅਲੀ ਜਾਤੀ ਸਰਟੀਫਿਕੇਟ ਦੀ ਵਰਤੋਂ ਕਰਕੇ ਸਰਕਾਰੀ ਨੌਕਰੀ ਲੈਣ ਵਾਲੇ ਲੋਕਾਂ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਕੁੱਝ ਲੋਕਾਂ ਨੇ ਨਗਨ ਹੋ ਕੇ ਪ੍ਰਦਰਸ਼ਨ ਕੀਤਾ। ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਨੇ ਇਕ ਦਰਜਨ ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ, ਜਦੋਂ ਉਹ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਸਨ। ਛੱਤੀਸਗੜ੍ਹ ਵਿਧਾਨ ਸਭਾ ਦਾ ਚਾਰ ਰੋਜ਼ਾ ਮਾਨਸੂਨ ਸੈਸ਼ਨ ਮੰਗਲਵਾਰ ਨੂੰ ਹੀ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ: ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿਚ ਸ਼ਾਮਲ ਕਰਵਾਉਣਾ: ਹਰਜੀਤ ਗਰੇਵਾਲ

ਦਰਅਸਲ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਨਾਲ ਸਬੰਧਤ ਨੌਜਵਾਨਾਂ ਨੇ ਨਗਨ ਹੋ ਕੇ ਵਿਧਾਨ ਸਭਾ ਵੱਲ ਮਾਰਚ ਕੀਤਾ ਅਤੇ ਨੌਕਰੀ ਦਿਵਾਉਣ ਲਈ ਜਾਅਲੀ ਜਾਤੀ ਸਰਟੀਫਿਕੇਟ ਦੀ ਵਰਤੋਂ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ। ਰਾਏਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਪ੍ਰਸ਼ਾਂਤ ਅਗਰਵਾਲ ਨੇ ਇਸ ਪ੍ਰਦਰਸ਼ਨ ਬਾਰੇ ਦਸਿਆ ਕਿ ਪੰਡਰੀ ਥਾਣਾ ਖੇਤਰ ਦੇ ਸਿਓਨੀ ਮੋੜ ਨੇੜੇ ਕੁੱਝ ਲੋਕਾਂ ਨੂੰ ਨਗਨ ਹੋ ਕੇ ਪ੍ਰਦਰਸ਼ਨ ਕਰਨ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ ਸੀ।

ਇਹ ਵੀ ਪੜ੍ਹੋ: ਸੁਖਜਿੰਦਰ ਸਿੰਘ ਰੰਧਾਵਾ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਵਿਰੁਧ ਸਖ਼ਤ ਕਾਨੂੰਨ ਦੀ ਕੀਤੀ ਮੰਗ

ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਜਾਂਚ ਕਮੇਟੀ ਨੇ ਜਾਅਲੀ ਜਾਤੀ ਸਰਟੀਫਿਕੇਟ ਦੇ ਕੇਸਾਂ ਦੀ ਜਾਂਚ ਕੀਤੀ ਅਤੇ ਪਾਇਆ ਕਿ 267 ਸਰਕਾਰੀ ਮੁਲਾਜ਼ਮਾਂ ਨੇ ਜਾਅਲੀ ਐਸ.ਸੀ./ਐਸ.ਟੀ. ਸਰਟੀਫਿਕੇਟਾਂ ਦੀ ਵਰਤੋਂ ਕੀਤੀ ਹੈ, ਪਰ ਅਜੇ ਤਕ ਉਨ੍ਹਾਂ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ, 'ਪਹਿਲਾਂ ਅਸੀਂ ਉਨ੍ਹਾਂ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਸੀ ਪਰ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ, ਇਸ ਲਈ ਹੁਣ ਨਗਨ ਹੋ ਕੇ ਧਰਨਾ ਦੇ ਰਹੇ ਹਾਂ।'

ਇਹ ਵੀ ਪੜ੍ਹੋ: ਬੇਂਗਲੁਰੂ ਵਿਚ ਵਿਰੋਧੀ ਧਿਰਾਂ ਦੇ ਗਠਜੋੜ ਦਾ ਐਲਾਨ: 2024 ਵਿਚ ਹੋਵੇਗਾ ‘ਇੰਡੀਆ’ ਬਨਾਮ ‘ਐਨ.ਡੀ.ਏ.’ 

ਇਸ ਦੇ ਨਾਲ ਹੀ ਭਾਜਪਾ ਨੇਤਾ ਅਮਿਤ ਮਾਲਵੀਆ ਨੇ ਇਸ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵਿਟਰ 'ਤੇ ਲਿਖਿਆ, 'ਛੱਤੀਸਗੜ੍ਹ 'ਚ ਅੱਜ ਤੋਂ ਸ਼ੁਰੂ ਹੋਏ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਰਾਜਧਾਨੀ ਦੀਆਂ ਸੜਕਾਂ 'ਤੇ ਐਸ.ਸੀ./ ਐਸ./ਟੀ. ਨੌਜਵਾਨਾਂ ਨੇ ਨਗਨ ਪ੍ਰਦਰਸ਼ਨ ਕੀਤਾ, ਜਾਅਲੀ ਜਾਤੀ ਸਰਟੀਫਿਕੇਟਾਂ ਨਾਲ ਨੌਕਰੀ ਕਰਨ ਵਾਲਿਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ। ਕਾਂਗਰਸ ਅਤੇ ਭੁਪੇਸ਼ ਬਘੇਲ ਨੇ ਇਕ ਵਾਰ ਫਿਰ ਐਸ.ਸੀ./ ਐਸ./ਟੀ. ਸਮਾਜ ਨੂੰ ਧੋਖਾ ਦੇਣ ਦਾ ਕੰਮ ਕੀਤਾ ਹੈ।