ਓਮਨ ਚਾਂਡੀ ਇਕ ਲੋਕ ਨੇਤਾ ਹੋਣ ਦੇ ਨਾਲ-ਨਾਲ ਚੰਗੇ ਪ੍ਰਸ਼ਾਸਕ ਵੀ ਸਨ: ਡਾ. ਮਨਮੋਹਨ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਡਾ. ਮਨਮੋਹਨ ਸਿੰਘ ਨੇ ਚਾਂਡੀ ਦੀ ਪਤਨੀ ਮਰਿਅਮਾ ਓਮਨ ਨੂੰ ਪੱਤਰ ਲਿਖ ਕੇ ਦੁੱਖ ਪ੍ਰਗਟ ਕੀਤਾ ਹੈ।

File Photo

 

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਓਮਨ ਚਾਂਡੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਲੋਕ ਨੇਤਾ ਹੋਣ ਦੇ ਨਾਲ-ਨਾਲ ਇਕ ਸ਼ਾਨਦਾਰ ਪ੍ਰਸ਼ਾਸਕ ਵੀ ਸਨ।

ਇਹ ਵੀ ਪੜ੍ਹੋ: ਆਲੀਆ ਭੱਟ ਦਾ ਚਾਇਲਡਵੇਅਰ ਬ੍ਰਾਂਡ ਹੈ ਵਿਕਣ ਲਈ ਤਿਆਰ, ਮੁਕੇਸ਼ ਅੰਬਾਨੀ ਦੀ ਵੱਡੀ ਬਾਜ਼ੀ

ਚਾਂਡੀ ਦਾ ਮੰਗਲਵਾਰ ਤੜਕੇ ਬੇਂਗਲੁਰੂ ਵਿਚ ਦਿਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਡਾ. ਮਨਮੋਹਨ ਸਿੰਘ ਨੇ ਚਾਂਡੀ ਦੀ ਪਤਨੀ ਮਰਿਅਮਾ ਓਮਨ ਨੂੰ ਪੱਤਰ ਲਿਖ ਕੇ ਦੁੱਖ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ: ਅੰਧ-ਵਿਸ਼ਵਾਸ਼ ਦੇ ਚੱਲਦਿਆਂ 10 ਸਾਲਾ ਬੱਚੀ ਦਾ ਕਤਲ 

ਉਨ੍ਹਾਂ ਕਿਹਾ ਕਿ ਚਾਂਡੀ ਅਜਿਹੇ ਨੇਤਾ ਸਨ, ਜਿਨ੍ਹਾਂ ਦਾ ਹਰ ਵਿਅਕਤੀ ਵਲੋਂ ਸਤਿਕਾਰ ਕੀਤਾ ਜਾਂਦਾ ਸੀ। ਮਨਮੋਹਨ ਸਿੰਘ ਅਨੁਸਾਰ ਚਾਂਡੀ ਇਕ ਮਹਾਨ ਪ੍ਰਸ਼ਾਸਕ ਹੋਣ ਦੇ ਨਾਲ-ਨਾਲ ਇਕ ਜਨ-ਨੇਤਾ ਵੀ ਸਨ ਅਤੇ ਉਨ੍ਹਾਂ ਨੇ ਅਪਣਾ ਸਾਰਾ ਜੀਵਨ ਲੋਕਾਂ ਦੀ ਸੇਵਾ ਲਈ ਸਮਰਪਤ ਕੀਤਾ ਸੀ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ, "ਚਾਂਡੀ ਨੂੰ ਕਾਂਗਰਸ ਪਾਰਟੀ ਅਤੇ ਕੇਰਲ ਲਈ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ"।