ਗ੍ਰਹਿ ਮੰਤਰੀ ਅਮਿਤ ਸ਼ਾਹ AIIMS ’ਚ ਦਾਖ਼ਲ, ਸਾਹ ਲੈਣ 'ਚ ਆ ਰਹੀ ਹੈ ਦਿੱਕਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਦੀ ਕੋਰੋਨਾ ਰਿਪੋਰਟ ਬੀਤੀ 2 ਅਗਸਤ ਨੂੰ ਪਾਜ਼ੇਟਿਵ ਆਈ ਸੀ।

Amit Shah

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫਿਰ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੂੰ ਦੇਰ ਰਾਤ ਕਰੀਬ 2 ਵਜੇ ਏਮਸ ਦੇ ਓਲਡ ਪ੍ਰਾਈਵੇਟ ਵਾਰਡ ’ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਸੰਬੰਧੀ ਕਾਫ਼ੀ ਪਰੇਸ਼ਾਨੀ ਆ ਰਹੀ ਸੀ, ਜਿਸ ਵਜ੍ਹਾ ਕਰ ਕੇ ਉਨ੍ਹਾਂ ਨੂੰ ਏਮਜ਼ ’ਚ ਦਾਖ਼ਲ ਕਰਵਾਇਆ ਗਿਆ।

ਏਮਜ਼ ਦੇ ਡਾ. ਰਣਦੀਪ ਗੁਲੇਰੀਆ ਦੀ ਅਗਵਾਈ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਸਰ ਦੀ ਲਪੇਟ ’ਚ ਆਉਣ ਕਾਰਨ ਉਨ੍ਹਾਂ ਦਾ ਮੇਦਾਂਤਾ ਹਸਪਤਾਲ ਵਿਚ ਇਲਾਜ ਚੱਲਿਆ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਬੀਤੀ 2 ਅਗਸਤ ਨੂੰ ਪਾਜ਼ੇਟਿਵ ਆਈ ਸੀ।