ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ
ਨਵੀਂ ਦਿੱਲੀ: ਤੇਲ ਕੰਪਨੀਆਂ ਹਰ ਮਹੀਨੇ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਹਰ ਰਾਜ ਵਿਚ ਟੈਕਸ ਵੱਖਰਾ ਹੁੰਦਾ ਹੈ ਅਤੇ ਐਲਪੀਜੀ ਦੀਆਂ ਕੀਮਤਾਂ ਇਸਦੇ ਅਨੁਸਾਰ ਵੱਖਰੀਆਂ ਹੁੰਦੀਆਂ ਹਨ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ 14.2 ਕਿਲੋ ਦੇ ਰਸੋਈ ਗੈਸ ਸਿਲੰਡਰਾਂ ( Rising prices of domestic LPG cylinders) ਦੀਆਂ ਕੀਮਤਾਂ ਵਿੱਚ 25 ਰੁਪਏ ਦਾ ਵਾਧਾ ਕੀਤਾ।
ਇਸ ਤੋਂ ਪਹਿਲਾਂ 1 ਜੁਲਾਈ ਨੂੰ ਐਲਪੀਜੀ ਸਿਲੰਡਰ ( Rising prices of domestic LPG cylinders) ਦੀ ਕੀਮਤ ਵਿੱਚ 25.50 ਰੁਪਏ ਦਾ ਵਾਧਾ ਕੀਤਾ ਗਿਆ ਸੀ। 14.2 ਕਿਲੋ ਗੈਰ ਸਬਸਿਡੀ ਵਾਲਾ ਸਿਲੰਡਰ ਦਿੱਲੀ ਵਿੱਚ 834.50 ਰੁਪਏ ਤੋਂ ਵਧ ਕੇ 859.50 ਰੁਪਏ ਹੋ ਗਿਆ ਹੈ। ਕੋਲਕਾਤਾ ਵਿੱਚ ਇਸਦੀ ਕੀਮਤ 861 ਰੁਪਏ ਤੋਂ ਵਧ ਕੇ 886 ਰੁਪਏ, ਮੁੰਬਈ ਵਿੱਚ 834.50 ਰੁਪਏ ਤੋਂ ਵਧ ਕੇ 859.50 ਰੁਪਏ ਅਤੇ ਚੇਨਈ ਵਿੱਚ 850.50 ਰੁਪਏ ਤੋਂ ਵਧ ਕੇ 875.50 ਰੁਪਏ ਹੋ ਗਈ ਹੈ।
ਇਸ ਦੇ ਨਾਲ ਹੀ 19 ਕਿਲੋ ਵਪਾਰਕ ਗੈਸ ਦੀ ਕੀਮਤ ਵਿੱਚ 68 ਰੁਪਏ ਦਾ ਵਾਧਾ ਹੋਇਆ ਹੈ। ਹੁਣ ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ ( Rising prices of domestic LPG cylinders) ਵਧ ਕੇ 1618 ਰੁਪਏ ਹੋ ਗਈ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਵੀ 19 ਕਿਲੋ ਗੈਸ ਸਿਲੰਡਰ ਦੀ ਕੀਮਤ ਵਿੱਚ 73.5 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ, ਉਦੋਂ ਘਰੇਲੂ ਰਸੋਈ ਗੈਸ ਸਿਲੰਡਰਾਂ ( Rising prices of domestic LPG cylinders) ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਸਨ।