ਗ੍ਰੇਟਰ ਨੋਇਡਾ: ਪੁਲਿਸ ਨੂੰ ਰਿਸ਼ਵਤ ਦੇਣ ਦਾ 'ਰੇਟ ਕਾਰਡ' ਸ਼ੋਸ਼ਲ ਮੀਡੀਆ 'ਤੇ ਵਾਇਰਲ, ਪੁਲਿਸ ਮੁਲਾਜ਼ਮ ਸਸਪੈਂਡ
ਸੂਚੀ ਵਿਚ ‘ਨੌਜਵਾਨ ਆਗੂਆਂ’ ਅਤੇ ‘ਮੀਡੀਆ ਕਰਮੀਆਂ’ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਦਾ ਵੀ ਜ਼ਿਕਰ ਹੈ।
ਨੋਇਡਾ - ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਗ੍ਰੇਟਰ ਨੋਇਡਾ ਦੇ ਇਕ ਥਾਣੇ ਦੇ ਕਥਿਤ 'ਰੇਟ ਕਾਰਡ' ਨਾਲ ਸਥਾਨਕ ਪੱਧਰ 'ਤੇ ਭ੍ਰਿਸ਼ਟਾਚਾਰ ਦਾ ਮਾਮਲਾ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਗੌਤਮ ਬੁੱਧ ਨਗਰ ਦੇ ਪੁਲਿਸ ਕਮਿਸ਼ਨਰ ਲਕਸ਼ਮੀ ਸਿੰਘ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਪੁਲਿਸ ਨੇ ਦੱਸਿਆ ਕਿ ਦੋਸ਼ ਸਾਹਮਣੇ ਆਉਣ ਤੋਂ ਬਾਅਦ ਜੇਵਰ ਥਾਣੇ ਨਾਲ ਜੁੜੀ ਇਕ ਪੁਲਿਸ ਚੌਕੀ ਦੇ ਇੰਚਾਰਜ ਨੂੰ ਵੀ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਦੋਸ਼ ਹੈ ਕਿ ਜ਼ਿਲ੍ਹੇ ਦੇ ਜੇਵਰ ਇਲਾਕੇ 'ਚ ਸਥਾਨਕ ਪੁਲਿਸ ਬਿਨਾਂ ਲਾਇਸੈਂਸ ਤੋਂ ਸ਼ਰਾਬ ਪਰੋਸਣ ਦੇ ਰਹੀ ਸੀ ਅਤੇ ਨਾਜਾਇਜ਼ ਤੌਰ 'ਤੇ ਜੂਆ ਖੇਡਿਆ ਜਾ ਰਿਹਾ ਸੀ।
ਸੋਸ਼ਲ ਮੀਡੀਆ 'ਤੇ ਸਾਹਮਣੇ ਆਏ ਅਖੌਤੀ 'ਰੇਟ-ਕਾਰਡ' ਦੱਸਦੇ ਹਨ ਕਿ ਵੱਖ-ਵੱਖ ਪੁਲਿਸ ਅਧਿਕਾਰੀਆਂ ਨੂੰ ਕਿੰਨੇ ਪੈਸੇ ਦਿੱਤੇ ਜਾਂਦੇ ਹਨ। ਸੂਚੀ ਵਿਚ ‘ਨੌਜਵਾਨ ਆਗੂਆਂ’ ਅਤੇ ‘ਮੀਡੀਆ ਕਰਮੀਆਂ’ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਦਾ ਵੀ ਜ਼ਿਕਰ ਹੈ।
ਸੰਪਰਕ ਕਰਨ 'ਤੇ ਪੁਲਿਸ ਦੇ ਮੀਡੀਆ ਸੈੱਲ ਦੇ ਇੱਕ ਅਧਿਕਾਰੀ ਨੇ ਵੀਰਵਾਰ ਨੂੰ ਪੀਟੀਆਈ ਨੂੰ ਦੱਸਿਆ ਕਿ "ਪੁਲਿਸ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਅਧਿਕਾਰੀ ਨੇ ਦੱਸਿਆ, ''ਨੀਮਕਾ ਪੁਲਿਸ ਚੌਕੀ ਦੇ ਇੰਚਾਰਜ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।