UP ਵਿਚ ਰਚੀ ਗਈ ਸੀ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਸਾਜ਼ਿਸ਼- ਸੂਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਤਲ ਚ ਵਰਤੇ ਗਏ ਹਥਿਆਰਾਂ ਵੀ ਫੋਟੋਆਂ ਵਿਚ ਆ ਰਹੇ ਨਜ਼ਰ

photo

 

ਨਵੀਂ ਦਿੱਲੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ 'ਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।  ਸਿੱਧੂ ਦੇ ਕਤਲ ਦੀ ਸਾਰੀ ਸਾਜ਼ਿਸ਼ ਉੱਤਰ ਪ੍ਰਦੇਸ਼ (ਯੂਪੀ) ਵਿਚ ਬੈਠ ਕੇ ਰਚੀ ਗਈ ਸੀ। ਇਹ ਵੀ ਪਤਾ ਲੱਗਾ ਹੈ ਕਿ  ਸ਼ੂਟਰਾਂ ਨੇ ਯੂ. ਪੀ. ਦੇ ਅਯੁੱਧਿਆ 'ਚ ਸਿੱਧੂ ਦੇ ਕਤਲ ਨੂੰ ਅੰਜਾਮ ਦੇਣ ਲਈ ਫਾਰਮ ਹਾਊਸ  ਵਿਚ ਟਰੇਨਿੰਗ ਲਈ ਸੀ।

ਇਹ ਵੀ ਪੜ੍ਹੋ: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

ਸ਼ੂਟਰ ਅਯੁੱਧਿਆ ਵਿਚ ਇਕ ਬਦਮਾਸ਼ ਦੇ ਫਾਰਮ ਹਾਊਸ ਵਿਚ ਰੁਕੇ ਸਨ। ਕਤਲ ਤੋਂ  ਪਹਿਲਾਂ ਦੀਆਂ ਸ਼ੂਟਰਾਂ ਦੀਆਂ ਅਯੁੱਧਿਆ ਵਿਚ ਘੁੰਮਦਿਆਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸਿੱਧੂ ਮੂਸੇਵਾਲਾ ਦੇ ਕਤਲ 'ਚ ਵਰਤੇ ਗਏ ਆਧੁਨਿਕ ਹਥਿਆਰ ਵੀ ਫੋਟੋਆਂ ਵਿਚ ਸਾਫ ਨਜ਼ਰ ਆ ਰਹੇ ਹਨ। 

 

ਇਹ ਵੀ ਪੜ੍ਹੋ: ਫਾਜ਼ਿਲਕਾ ਜ਼ਿਲ੍ਹੇ 'ਚ ਹੜ੍ਹ ਕਾਰਨ ਗਰੀਬ ਕਿਸਾਨ ਦੀ ਮੱਝ ਤੇ ਕੱਟੇ ਦੀ ਹੋਈ ਮੌਤ 

ਇਹ ਤਸਵੀਰਾਂ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਕੁਝ ਦਿਨ ਪਹਿਲਾਂ ਦੀਆਂ ਦੱਸੀਆਂ ਜਾ ਰਹੀਆਂ ਹਨ। ਸਚਿਨ ਥਾਪਨ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਜਿਸ਼ ਰਚੀ ਸੀ ਅਤੇ ਹਾਲ ਹੀ ਵਿਚ ਅਜ਼ਰਬਾਈਜਾਨ ਤੋਂ ਡਿਪੋਰਟ ਕੀਤਾ ਗਿਆ ਸੀ, ਤਸਵੀਰਾਂ ਵਿਚ ਸਫਾਈ ਦਿਖਾਈ ਦੇ ਰਿਹਾ ਹੈ।

ਇਸ ਤਸਵੀਰ 'ਚ ਸਚਿਨ ਥਾਪਨ ਨਾਲ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਰੇ ਸ਼ੂਟਰ ਵੀ ਨਜ਼ਰ ਆ ਰਹੇ ਹਨ। ਸ਼ੂਟਰਾਂ, ਜਿਨ੍ਹਾਂ 'ਚੋਂ ਕਈਆਂ ਨੇ ਸਿੱਧੂ ਮੂਸੇਵਾਲਾ 'ਤੇ ਗੋਲੀਆਂ ਚਲਾਈਆਂ। ਇਹ ਸਾਰੇ ਅਯੁੱਧਿਆ ਅਤੇ ਲਖਨਊ ਵਿਚ ਘੁੰਮਦੇ ਨਜ਼ਰ ਆ ਰਹੇ ਹਨ।

ਦੱਸ ਦੇਈਏ ਕਿ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਲਾਰੈਂਸ ਗੈਂਗ ਦਾ ਗੋਲਡੀ ਬਰਾੜ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ।