ਜੰਮੂ-ਕਸ਼ਮੀਰ ਦੇ ਰਿਆਸੀ 'ਚ ਮਿਲੀ ਅਤਿਵਾਦੀ ਦੀ ਲਾਸ਼
5 ਅਗਸਤ ਨੂੰ ਰਿਆਸੀ ਜ਼ਿਲ੍ਹੇ ਦੇ ਖਵਾਸ ਇਲਾਕੇ 'ਚ ਗੋਲੀਬਾਰੀ 'ਚ ਇਕ ਅਤਿਵਾਦੀ ਮਾਰਿਆ ਗਿਆ ਸੀ
File Photo
ਜੰਮੂ - ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਇਸ ਮਹੀਨੇ ਦੇ ਸ਼ੁਰੂ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਜ਼ਖ਼ਮੀ ਹੋਏ ਇੱਕ ਅਤਿਵਾਦੀ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। 5 ਅਗਸਤ ਨੂੰ ਰਿਆਸੀ ਜ਼ਿਲ੍ਹੇ ਦੇ ਖਵਾਸ ਇਲਾਕੇ 'ਚ ਗੋਲੀਬਾਰੀ 'ਚ ਇਕ ਅਤਿਵਾਦੀ ਮਾਰਿਆ ਗਿਆ ਸੀ ਜਦਕਿ ਦੂਜਾ ਜ਼ਖਮੀ ਹੋ ਗਿਆ ਸੀ। ਮੁਕਾਬਲੇ ਤੋਂ ਬਾਅਦ ਜ਼ਖਮੀ ਹੋਏ ਅਤਿਵਾਦੀ ਦਾ ਪਤਾ ਨਹੀਂ ਲੱਗ ਸਕਿਆ।
ਜੰਮੂ ਜ਼ੋਨ ਦੇ ਪੁਲਿਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਦੱਸਿਆ ਕਿ ਖਵਾਸ 'ਚ ਮੁਕਾਬਲੇ 'ਚ ਜ਼ਖਮੀ ਹੋਏ ਅਤਿਵਾਦੀ ਦੀ ਲਾਸ਼ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਨੂੰ ਰਿਆਸੀ ਦੇ ਢਕੀਕੋਟ ਇਲਾਕੇ 'ਚ ਮਿਲੀ ਹੈ। ਸਿੰਘ ਨੇ ਦੱਸਿਆ ਕਿ ਮੌਕੇ ਤੋਂ ਕੁਝ ਗ੍ਰੇਨੇਡ ਅਤੇ ਮੈਗਜ਼ੀਨ ਵੀ ਮਿਲੇ ਹਨ।