ਸਤਲੁਜ ਦਰਿਆ ’ਚ ਰੁੜੇ ਦੋ ਨੌਜਵਾਨ, ਇਕ ਨੂੰ ਬਾਹਰ ਕੱਢਿਆ, ਦੂਜੇ ਦੀ ਭਾਲ ਜਾਰੀ
ਗੰਭੀਰ ਹਾਲਤ ਵਿਚ ਨੌਜਵਾਨ ਨੂੰ ਫਿਰੋਜ਼ਪੁਰ ਕੀਤਾ ਰੈਫ਼ਰ
ਅੰਮ੍ਰਿਤਸਰ: ਸਤਲੁਜ ਦਰਿਆ ਦੇ ਤੇਜ਼ ਵਹਾਅ ਵਿਚ ਪਿੰਡ ਫੱਤੇਵਾਲਾ ਦੇ ਦੋ ਨੌਜਵਾਨ ਪਾਣੀ ਵਿਚ ਰੁੜ੍ਹ ਗਏ। ਨੌਜਵਾਨਾਂ ਦੀ ਪਹਿਚਾਣ ਹਰਪ੍ਰੀਤ ਸਿੰਘ (18 ਸਾਲ) ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਆਲੇਵਾਲਾ ਅਤੇ ਪਰਵਿੰਦਰ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ: UP ਵਿਚ ਰਚੀ ਗਈ ਸੀ ਸਿੱਧੂ ਮੂਸੇਵਾਲਾ ਕਤਲਕਾਂਡ ਦੀ ਸਾਜ਼ਿਸ਼- ਸੂਤਰ
ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪਿੰਡ ਆਲੇਵਾਲਾ ਤੋਂ ਫੱਤੇਵਾਲਾ ਨੂੰ ਬੰਨ੍ਹ ਵਾਲੀ ਸਾਈਡ ਆ ਰਹੇ ਸਨ ਤੇ ਪਾਣੀ ਦੇ ਤੇਜ਼ ਵਹਾਅ ਵਿਚ ਦੋਵੇਂ ਨੌਜਵਾਨ ਰੁੜ੍ਹ ਗਏ, ਜਿਨ੍ਹਾਂ ਵਿਚੋਂ ਪਰਵਿੰਦਰ ਸਿੰਘ ਪਿੰਡ ਨੌਸ਼ਹਿਰਾ ਪੰਨੂਆਂ ਨੂੰ ਪਿੰਡ ਵਾਸੀਆਂ ਨੇ ਬਾਹਰ ਕੱਢ ਲਿਆ।
ਇਹ ਵੀ ਪੜ੍ਹੋ: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਜਿਸ ਦੀ ਹਾਲਤ ਗੰਭੀਰ ਹੋਣ ਕਰਕੇ ਇਲਾਜ ਲਈ ਸਰਕਾਰੀ ਹਸਪਤਾਲ ਮੱਲਾਂਵਾਲਾ ਵਿਖੇ ਲਿਆਂਦਾ ਗਿਆ, ਜਿਥੋਂ ਉਸ ਨੂੰ ਫ਼ਿਰੋਜ਼ਪੁਰ ਸਿਵਲ ਹਸਪਤਾਲ ਰੈਫ਼ਰ ਕਰ ਦਿਤਾ ਗਿਆ। ਦੂਜੇ ਨੌਜਵਾਨ ਦੀ ਪ੍ਰਸ਼ਾਸਨ ਅਤੇ ਲੋਕਾਂ ਵਲੋਂ ਭਾਲ ਕੀਤੀ ਜਾ ਰਹੀ ਹੈ।