Bulandshahr Road Accident : ਬੱਸ ਅਤੇ ਪਿਕਅੱਪ ਵਿਚਾਲੇ ਹੋਈ ਜ਼ਬਰਦਸਤ ਟੱਕਰ, 10 ਦੀ ਮੌਤ ਅਤੇ 27 ਜ਼ਖਮੀ ,4 ਦੀ ਹਾਲਤ ਗੰਭੀਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਰੱਖੜੀ ਦਾ ਤਿਉਹਾਰ ਮਨਾਉਣ ਲਈ ਇਹ ਸਾਰੇ ਘਰ ਜਾ ਰਹੇ ਸਨ

Bulandshahr Road Acident

Bulandshahr Road Accident : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਐਤਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ 'ਚ 10 ਲੋਕਾਂ ਦੀ ਮੌਤ ਹੋ ਗਈ ਅਤੇ 27 ਜ਼ਖਮੀ ਹੋ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। 

ਜਾਣਕਾਰੀ ਮੁਤਾਬਕ ਇਹ ਹਾਦਸਾ ਬੁਲੰਦਸ਼ਹਿਰ 'ਚ ਇਕ ਨਿੱਜੀ ਬੱਸ ਅਤੇ ਪਿਕਅੱਪ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਬੱਸ ਅਤੇ ਪਿਕਅੱਪ ਦੋਵਾਂ ਵਿੱਚ ਸਵਾਰ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਸਾਰੇ ਰੱਖੜੀ ਦਾ ਤਿਉਹਾਰ ਮਨਾਉਣ ਲਈ ਗਾਜ਼ੀਆਬਾਦ ਤੋਂ ਅਲੀਗੜ੍ਹ ਜ਼ਿਲ੍ਹੇ ਦੇ ਆਪਣੇ ਪਿੰਡ ਜਾ ਰਹੇ ਸਨ। 

ਇਸ ਹਾਦਸੇ ਦੇ ਸਮੇਂ ਪਿਕਅੱਪ ਗੱਡੀ 'ਚ 37 ਤੋਂ ਜ਼ਿਆਦਾ ਲੋਕ ਸਵਾਰ ਸਨ ,ਜੋ ਸੰਭਾਲ ਤੋਂ ਨਰੋਰਾ ਵੱਲ ਜਾ ਰਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਜ਼ਖਮੀ ਨੂੰ ਜ਼ਿਲਾ ਹਸਪਤਾਲ 'ਚ ਕਰਵਾਇਆ ਗਿਆ ਦਾਖਲ  

ਜਾਣਕਾਰੀ ਮੁਤਾਬਕ ਇਕ ਨਿੱਜੀ ਬੱਸ ਅਤੇ ਪਿਕਅੱਪ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਪ੍ਰਸ਼ਾਸਨਿਕ ਕਰਮਚਾਰੀਆਂ ਨੇ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ। ਜ਼ਿਲ੍ਹੇ ਦੇ ਸਾਰੇ ਉੱਚ ਅਧਿਕਾਰੀ ਮੌਕੇ ’ਤੇ ਪੁੱਜੇ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਸਮੇਤ ਹੋਰ ਹਸਪਤਾਲਾਂ 'ਚ ਭਰਤੀ ਕਰਵਾਇਆ ਜਾ ਰਿਹਾ ਹੈ।

ਇਹ ਹਾਦਸਾ ਬੁਲੰਦਸ਼ਹਿਰ ਦੇ ਸਲੇਮਪੁਰ ਥਾਣਾ ਖੇਤਰ 'ਚ ਉਸ ਸਮੇਂ ਵਾਪਰਿਆ, ਜਦੋਂ ਗਾਜ਼ੀਆਬਾਦ ਤੋਂ ਆ ਰਹੀ ਯਾਤਰੀਆਂ ਨਾਲ ਭਰੀ ਮੈਕਸ ਪਿਕਅੱਪ ਗੱਡੀ ਨੂੰ ਡਿਬਈ ਤੋਂ ਆ ਰਹੀ ਇਕ ਨਿੱਜੀ ਬੱਸ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ 'ਚ 27 ਲੋਕ ਗੰਭੀਰ ਜ਼ਖਮੀ ਹੋ ਗਏ, ਜਦਕਿ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਜ਼ਖਮੀਆਂ ਨੂੰ ਇਲਾਜ ਲਈ ਜ਼ਿਲਾ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਚਾਰ ਲੋਕ ਗੰਭੀਰ ਜ਼ਖਮੀ

ਇਸ ਹਾਦਸੇ 'ਚ 4 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਉੱਚ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸਾਰੇ ਜ਼ਖਮੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਘਟਨਾ ਦੀ ਸੂਚਨਾ ਦਾ ਤੁਰੰਤ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੈਕਸ ਪਿਕਅੱਪ ਗੱਡੀ ਅਤੇ ਪ੍ਰਾਈਵੇਟ ਬੱਸ ਦੇ ਸਾਰੇ ਕਾਗਜ਼ਾਤ ਪੂਰੇ ਦੱਸੇ ਜਾਂਦੇ ਹਨ। ਮ੍ਰਿਤਕ ਅਲੀਗੜ੍ਹ, ਨਰੋਰਾ, ਸੰਭਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।