Gujarat Accident News: ਗੁਜਰਾਤ ਦੇ ਸੁਰੇਂਦਰਨਗਰ ਵਿੱਚ ਭਿਆਨਕ ਸੜਕ ਹਾਦਸਾ, 2 ਵਾਹਨਾਂ ਦੀ ਟੱਕਰ ਵਿੱਚ 8 ਲੋਕਾਂ ਦੀ ਮੌਤ
Gujarat Accident News: ਮ੍ਰਿਤਕਾਂ ਵਿਚ 2 ਬੱਚੇ ਸ਼ਾਮਲ
Surendranagar Gujarat accident News in punjabi: ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਦੋ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਦੋ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੁਰੇਂਦਰਨਗਰ ਜ਼ਿਲ੍ਹੇ ਦੇ ਲਖਤਰ ਨੇੜੇ ਸਥਿਤ ਝਮਾਰ ਪਿੰਡ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੱਦੂ ਪਿੰਡ ਤੋਂ ਸੁਰੇਂਦਰਨਗਰ ਵੱਲ ਆ ਰਹੀ ਇੱਕ ਕਾਰ ਸਾਹਮਣੇ ਤੋਂ ਆ ਰਹੇ ਇੱਕ ਵਾਹਨ ਨਾਲ ਟਕਰਾ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਸੜਕ ਦੇ ਕਿਨਾਰੇ ਇੱਕ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਵਿਅਕਤੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਚਸ਼ਮਦੀਦਾਂ ਅਨੁਸਾਰ ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਬਚਾਅ ਕਾਰਜਾਂ ਵਿੱਚ ਕਾਫ਼ੀ ਮੁਸ਼ਕਲਾਂ ਆਈਆਂ। ਇਸ ਦੇ ਨਾਲ ਹੀ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਮੌਕੇ 'ਤੇ ਪਹੁੰਚੀ ਤੇ ਕਾਰ ਸਵਾਰਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। . ਸ਼ੁਰੂਆਤੀ ਜਾਂਚ ਵਿੱਚ, ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਫਿਲਹਾਲ, ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਸਕੇ।
(For more news apart from “Pakistan train 4 bogies derailed, ” stay tuned to Rozana Spokesman.)