Delhi New CM Atishi : 21 ਸਤੰਬਰ ਨੂੰ ਦਿੱਲੀ ਦੇ CM ਵਜੋਂ ਸਹੁੰ ਚੁੱਕਣਗੇ ਆਤਿਸ਼ੀ ,LG ਵੀਕੇ ਸਕਸੈਨਾ ਨੇ ਸਹੁੰ ਚੁੱਕਣ ਦਾ ਭੇਜਿਆ ਪ੍ਰਸਤਾਵ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਰਵਿੰਦ ਕੇਜਰੀਵਾਲ ਦੇ CM ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਆਤਿਸ਼ੀ ਨੇ CM ਵਜੋਂ LG ਕੋਲ ਆਪਣਾ ਦਾਅਵਾ ਪੇਸ਼ ਕੀਤਾ ਸੀ

Delhi New CM Atishi

 Delhi New CM Atishi : ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਆਤਿਸ਼ੀ ਦੀ ਅਗਵਾਈ 'ਚ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣਨ ਜਾ ਰਹੀ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੀ ਹੈ। 

ਸੂਤਰਾਂ ਅਨੁਸਾਰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 21 ਸਤੰਬਰ ਨੂੰ ਸਹੁੰ ਚੁੱਕਣ ਦਾ ਪ੍ਰਸਤਾਵ ਭੇਜਿਆ ਹੈ। ਹਾਲਾਂਕਿ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਵੱਲੋਂ ਆਤਿਸ਼ੀ ਵੱਲੋਂ ਕੋਈ ਤਰੀਕ ਤਜਵੀਜ਼ ਨਹੀਂ ਕੀਤੀ ਗਈ ਸੀ। ਉਪ ਰਾਜਪਾਲ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਅਤੇ ਆਤਿਸ਼ੀ ਵੱਲੋਂ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਵਾਲਾ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਗਿਆ ਹੈ। 

ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੌਰਾਨ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਸੀ ਅਤੇ ਆਤਿਸ਼ੀ ਨੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਸਹੁੰ ਚੁਕਾਉਣ ਦੀ ਬੇਨਤੀ ਕੀਤੀ ਸੀ।

ਦੱਸ ਦੇਈਏ ਕਿ ਸ਼ਰਾਬ ਨੀਤੀ ਮਾਮਲੇ 'ਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ 17 ਸਤੰਬਰ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਅਸਤੀਫਾ ਸੌਂਪਿਆ ਸੀ।

 ਆਤਿਸ਼ੀ ਨੂੰ ਚੁਣਿਆ ਗਿਆ ਵਿਧਾਇਕ ਦਲ ਦਾ ਨੇਤਾ   

ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਆਮ ਆਦਮੀ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਗੋਪਾਲ ਰਾਏ ਨੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਦੀ ਜਾਣਕਾਰੀ ਦਿੱਤੀ ਸੀ।