ਜੰਮੂ ਕਸ਼ਮੀਰ 'ਚ ਹੋ ਰਹੇ ਅੱਤਵਾਦੀ ਹਮਲਿਆਂ ਖਿਲਾਫ਼ NSUI ਦਾ ਪ੍ਰਦਰਸ਼ਨ, ਕਈਆਂ ਨੂੰ ਹਿਰਾਸਤ ’ਚ ਲਿਆ
ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐਨਐਸਯੂਆਈ) ਨੇ ਜੰਮੂ-ਕਸ਼ਮੀਰ ਵਿਚ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਦੇ ਵਿਰੋਧ ਵਿਚ ਸ਼ਾਸਤਰੀ ਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।
ਨਵੀਂ ਦਿੱਲੀ: ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐਨਐਸਯੂਆਈ) ਨੇ ਜੰਮੂ-ਕਸ਼ਮੀਰ ਵਿਚ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਦੇ ਵਿਰੋਧ ਵਿਚ ਸ਼ਾਸਤਰੀ ਭਵਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ਐਨਐਸਯੂਆਈ ਦੇ ਕੌਮੀ ਪ੍ਰਧਾਨ ਨੀਰਜ ਕੁੰਦਨ ਵਲੋਂ ਕੀਤੀ ਗਈ, ਜਿਸ ਵਿਚ ਐਨਐਸਯੂਆਈ ਦੇ ਸੈਂਕੜੇ ਵਰਕਰਾਂ ਨੇ ਹਿੱਸਾ ਲਿਆ।
ਹੋਰ ਪੜ੍ਹੋ: ਹਰਿਆਣਵੀ ਬੀਬੀ ਦੀ ਸਰਕਾਰ ਨੂੰ ਚੁਣੌਤੀ, ‘ਚਾਹੇ ਬੱਚਿਆਂ ਦੀ ਕੁਰਬਾਨੀ ਦੇਣੀ ਪਵੇ ਪਿੱਛੇ ਨਹੀਂ ਹਟਾਂਗੇ’
ਇਸ ਦੌਰਾਨ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜੇ ਅਤੇ ਕੇਂਦਰੀ ਮੰਤਰੀਆਂ ਅਤੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਵਰਕਰਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਐਨਐਸਯੂਆਈ ਦੇ ਕੌਮੀ ਪ੍ਰਧਾਨ ਨੀਰਜ ਕੁੰਦਨ ਅਤੇ ਹੋਰ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ।
ਹੋਰ ਪੜ੍ਹੋ: ਮੋਢੇ 'ਤੇ ਕਿਸਾਨੀ ਝੰਡਾ ਚੁੱਕ 3 ਕਿਸਾਨਾਂ ਨੇ ਰੋਕੀ ਟਰੇਨ,ਕਿਹਾ- ਇਕੱਲਾ ਇਕੱਲਾ ਸਿੱਖ ਸਵਾ ਲੱਖ ਬਰਾਬਰ
ਇਸ ਦੌਰਾਨ ਨੀਰਜ ਕੁੰਦਨ ਨੇ ਕਿਹਾ ਕਿ ਭਾਰਤ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਦੀਵੀ ਚੁੱਪੀ ਟੁੱਟਣ ਦਾ ਇੰਤਜ਼ਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਹਾਲ ਹੀ ਵਿਚ ਜੰਮੂ -ਕਸ਼ਮੀਰ ਵਿਚ ਲੋਕਾਂ ਦੀ ਹੱਤਿਆ ਸਪੱਸ਼ਟ ਦਰਸਾਉਂਦੀ ਹੈ ਕਿ ਘਾਟੀ ਵਿਚ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਉਹਨਾਂ ਨੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ।