ਕੇਦਾਰਨਾਥ ਨੇੜੇ ਨਿੱਜੀ ਕੰਪਨੀ ਦਾ ਹੈਲੀਕਾਪਟਰ ਕ੍ਰੈਸ਼, 7 ਲੋਕਾਂ ਦੀ ਮੌਤ ਦਾ ਖਦਸ਼ਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।

7 feared dead after helicopter crashes in Kedarnath

 

ਦੇਹਰਾਦੂਨ: ਸ਼ਰਧਾਲੂਆਂ ਨੂੰ ਲੈ ਕੇ ਗੁਪਤਕਾਸ਼ੀ ਤੋਂ ਕੇਦਾਰਨਾਥ ਜਾ ਰਿਹਾ ਹੈਲੀਕਾਪਟਰ ਮੰਗਲਵਾਰ ਨੂੰ ਗਰੁੜ ਚੱਟੀ ਨੇੜੇ ਹਾਦਸਾਗ੍ਰਸਤ ਹੋ ਗਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਦੱਸਿਆ ਕਿ ਇਸ ਹਾਦਸੇ 'ਚ 7 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ। ਤਲਾਸ਼ੀ ਅਤੇ ਬਚਾਅ ਕਾਰਜ ਲਈ ਇਕ ਟੀਮ ਨੂੰ ਮੌਕੇ 'ਤੇ ਰਵਾਨਾ ਕੀਤਾ ਗਿਆ ਹੈ। ਇਹ ਹੈਲੀਕਾਪਟਰ ਪ੍ਰਾਈਵੇਟ ਕੰਪਨੀ ਆਰੀਅਨ ਹੈਲੀ ਦਾ ਸੀ।

ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਕੇਦਾਰਨਾਥ ਵਿਚ ਹੈਲੀਕਾਪਟਰ ਹਾਦਸਾ ਮੰਦਭਾਗਾ ਹੈ। ਅਸੀਂ ਸੂਬਾ ਸਰਕਾਰ ਦੇ ਸੰਪਰਕ ਵਿਚ ਹਾਂ ਅਤੇ ਹਾਦਸੇ ਵਿਚ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੇ ਹਾਂ। ਅਸੀਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਾਂ। ਪੁਲਿਸ ਦੇ ਨਾਲ-ਨਾਲ SDRF ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ।