ਗੰਗਾ ਚ ਡੁੱਬੀ ਕਿਸ਼ਤੀ, ਇਕ ਦੀ ਮੌਤ, ਕਈ ਲਾਪਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲਾਪਤਾ ਲੋਕਾਂ ਦੀ ਭਾਲ 'ਚ ਜੁਟੀ NDRF

photo

 

ਮੇਰਠ: ਮੇਰਠ ਜ਼ਿਲ੍ਹੇ ਦੇ ਹਸਤੀਨਾਪੁਰ ਇਲਾਕੇ ਦੇ ਭੀਮਕੁੰਡ ਗੰਗਾ ਘਾਟ 'ਤੇ ਅੱਜ ਸਵੇਰੇ ਕਰੀਬ 8 ਵਜੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਦਰਜਨ ਲੋਕਾਂ ਨੂੰ ਬਚਾ ਲਿਆ ਗਿਆ। ਕਈ ਲੋਕ ਅਜੇ ਵੀ ਲਾਪਤਾ ਹਨ, ਜਿਨ੍ਹਾਂ ਦੀ ਭਾਲ ਲਈ ਪੁਲਿਸ ਅਤੇ NDRF ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਇਸ ਦੇ ਨਾਲ ਹੀ ਡੀਐਮ ਅਤੇ ਐਸਐਸਪੀ ਮੌਕੇ 'ਤੇ ਨਜ਼ਰ ਰੱਖ ਰਹੇ ਹਨ।

ਦੱਸਿਆ ਗਿਆ ਕਿ ਕਰੀਬ ਦੋ ਦਰਜਨ ਲੋਕ ਕਿਸ਼ਤੀ ਰਾਹੀਂ ਗੰਗਾ ਪਾਰ ਕਰ ਰਹੇ ਸਨ, ਜਿਸ ਦੌਰਾਨ ਕਿਸ਼ਤੀ ਗੰਗਾ ਵਿੱਚ ਡੁੱਬ ਗਈ। ਗੰਗਾ ਵਿੱਚ ਕਿਸ਼ਤੀ ਡੁੱਬਣ ਕਾਰਨ ਰੌਲਾ ਪੈ ਗਿਆ। ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਬਚਾ ਲਿਆ ਗਿਆ ਪਰ ਕਈ ਲੋਕ ਅਜੇ ਵੀ ਲਾਪਤਾ ਹਨ। ਇਸ ਦੇ ਨਾਲ ਹੀ ਗੰਗਾ ਨਦੀ 'ਚ ਹਾਦਸੇ ਦੀ ਖਬਰ ਨਾਲ ਪ੍ਰਸ਼ਾਸਨ ਦੇ ਅਧਿਕਾਰੀਆਂ 'ਚ ਹੜਕੰਪ ਮਚ ਗਿਆ ਹੈ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੇਰਠ ਕਿਸ਼ਤੀ ਹਾਦਸੇ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਮੌਕੇ 'ਤੇ ਮੌਜੂਦ ਸਾਰੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ, ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਐਨ.ਡੀ.ਆਰ.ਐਫ ਦੀ ਟੀਮ ਨੂੰ ਮੌਕੇ 'ਤੇ ਜਾ ਕੇ ਰਾਹਤ ਕਾਰਜ ਜੰਗੀ ਪੱਧਰ 'ਤੇ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।