ਕੇਂਦਰ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫ਼ਾ! 42% ਤੋਂ ਵਧ ਕੇ 46% ਹੋਇਆ ਮਹਿੰਗਾਈ ਭੱਤਾ
52 ਲੱਖ ਕੇਂਦਰੀ ਕਰਮਚਾਰੀਆਂ ਅਤੇ 60 ਲੱਖ ਪੈਨਸ਼ਨਰਾਂ ਨੂੰ ਮਿਲੇਗਾ ਫਾਇਦਾ
ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿਚ ਮਹੱਤਵਪੂਰਨ ਵਾਧੇ ਨੂੰ ਮਨਜ਼ੂਰੀ ਦੇ ਦਿਤੀ ਹੈ। ਮਹਿੰਗਾਈ ਭੱਤਾ 42% ਤੋਂ ਵਧਾ ਕੇ 46% ਕਰ ਦਿਤਾ ਗਿਆ ਹੈ। ਇਸ ਫ਼ੈਸਲੇ ਨਾਲ ਉਨ੍ਹਾਂ ਦੇ ਮਾਸਿਕ ਭੱਤੇ ਵਿਚ ਵਾਧਾ ਹੋਵੇਗਾ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਰਹਿਣ-ਸਹਿਣ ਦੀ ਵੱਧ ਰਹੀ ਲਾਗਤ ਨਾਲ ਨਜਿੱਠਣ ਵਿਚ ਮਦਦ ਕਰਨਾ ਹੈ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੱਪੀ ਗਿੱਲ ਵਿਰੁਧ ਮਾਮਲਾ ਦਰਜ, ਕੁੱਟਮਾਰ ਦੇ ਲੱਗੇ ਇਲਜ਼ਾਮ
ਇਸ ਕਦਮ ਨਾਲ ਕਰਮਚਾਰੀਆਂ ਅਤੇ ਸੇਵਾਮੁਕਤ ਕਰਮਚਾਰੀਆਂ ਦੇ ਇਕ ਵੱਡੇ ਹਿੱਸੇ ਨੂੰ ਲਾਭ ਹੋਣ ਦੀ ਉਮੀਦ ਹੈ। ਡੀ.ਏ. ਵਾਧੇ ਦੀ ਸਹੀ ਪ੍ਰਤੀਸ਼ਤਤਾ ਅਤੇ ਇਸ ਨੂੰ ਲਾਗੂ ਕਰਨ ਦੇ ਵੇਰਵਿਆਂ ਦਾ ਜਲਦੀ ਹੀ ਐਲਾਨ ਕੀਤਾ ਜਾਵੇਗਾ, ਜਿਸ ਨਾਲ ਪ੍ਰਭਾਵਤ ਵਿਅਕਤੀਆਂ ਨੂੰ ਵਧੇਰੇ ਸਪੱਸ਼ਟਤਾ ਮਿਲੇਗੀ।
ਇਹ ਵੀ ਪੜ੍ਹੋ: ਸਰਕਾਰ ਨੇ ਸੱਤ ਦੇਸ਼ਾਂ ਨੂੰ 10 ਲੱਖ ਟਨ ਤੋਂ ਵੱਧ ਗੈਰ-ਬਾਸਮਤੀ ਚੌਲ ਨਿਰਯਾਤ ਕਰਨ ਦੀ ਇਜਾਜ਼ਤ ਦਿਤੀ
ਮਹਿੰਗਾਈ ਭੱਤਾ ਵਧਾਉਣ ਦੇ ਫ਼ੈਸਲੇ ਨੂੰ ਤਿਉਹਾਰਾਂ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਤੋਹਫਾ ਮੰਨਿਆ ਜਾ ਰਿਹਾ ਹੈ। ਕੈਬਨਿਟ ਨੇ ਬੁਧਵਾਰ ਨੂੰ ਇਸ ਨੂੰ ਮਨਜ਼ੂਰੀ ਦਿਤੀ। ਹੁਣ ਕੇਂਦਰੀ ਕਰਮਚਾਰੀਆਂ ਨੂੰ 46 ਫ਼ੀ ਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਮਿਲੇਗਾ। ਇਸ ਨੂੰ 1 ਜੁਲਾਈ 2023 ਤੋਂ ਲਾਗੂ ਕੀਤਾ ਗਿਆ ਹੈ। 48 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਅਤੇ ਲਗਭਗ 65 ਲੱਖ ਪੈਨਸ਼ਨਰਾਂ ਨੂੰ ਇਸ ਦਾ ਲਾਭ ਹੋਵੇਗਾ।
ਇਹ ਵੀ ਪੜ੍ਹੋ: ਸਰਕਾਰ ਨੇ ਚੀਨੀ ਦੇ ਨਿਰਯਾਤ ’ਤੇ ‘ਪਾਬੰਦੀ’ 31 ਅਕਤੂਬਰ ਤੋਂ ਅੱਗੇ ਵਧਾਈ
ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੁਣ ਮਹਿੰਗਾਈ ਭੱਤੇ ਦੀਆਂ ਨਵੀਆਂ ਦਰਾਂ ਦਾ ਭੁਗਤਾਨ ਕੀਤਾ ਜਾਵੇਗਾ। ਅਕਤੂਬਰ ਮਹੀਨੇ ਦੀ ਤਨਖ਼ਾਹ ਦੇ ਨਾਲ-ਨਾਲ ਨਵੀਂ ਦਰਾਂ ਅਨੁਸਾਰ ਤਨਖ਼ਾਹ ਦਿਤੀ ਜਾਵੇਗੀ। ਇਸ ਵਿਚ ਜੁਲਾਈ, ਅਗਸਤ ਅਤੇ ਸਤੰਬਰ ਦੇ ਬਕਾਏ ਵੀ ਸ਼ਾਮਲ ਹੋਣਗੇ। ਸਾਲ ਦੇ ਦੂਜੇ ਅੱਧ ਲਈ ਮਹਿੰਗਾਈ ਭੱਤੇ ਵਿਚ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜੰਮੂ ’ਚ ਕੌਮਾਂਤਰੀ ਸਰਹੱਦ ਨੇੜੇ ਪਾਕਿ ਰੇਂਜਰਾਂ ਵਲੋਂ ਕੀਤੀ ਗੋਲੀਬਾਰੀ, ਬੀ.ਐਸ.ਐਫ. ਦੇ ਦੋ ਜਵਾਨ ਜ਼ਖ਼ਮੀ
ਮੰਤਰੀ ਮੰਡਲ ਮੁਤਾਬਕ ਮਹਿੰਗਾਈ ਭੱਤੇ ਦੀਆਂ ਵਧੀਆਂ ਦਰਾਂ ਕਾਰਨ ਦੇਸ਼ ਦੇ ਖਜ਼ਾਨੇ 'ਤੇ ਕਰੀਬ 17000 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਮੀਡੀਆ ਰੀਪੋਰਟਾਂ ਮੁਤਾਬਕ ਕੈਬਨਿਟ ਨੇ ਹਾੜੀ ਦੀਆਂ ਛੇ ਵੱਡੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਨੂੰ ਵੀ ਮਨਜ਼ੂਰੀ ਦੇ ਦਿਤੀ ਹੈ। ਅਗਲੇ ਮਾਰਕੀਟਿੰਗ ਸੀਜ਼ਨ ਲਈ ਘੱਟੋ-ਘੱਟ ਸਮਰਥਨ ਮੁੱਲ ਵਿਚ ਸੱਤ ਫ਼ੀ ਸਦੀ ਦਾ ਵਾਧਾ ਕੀਤਾ ਗਿਆ ਹੈ।