ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਗੁਰਪੁਰਬ ਪ੍ਰੋਗਰਾਮਾਂ ਦੀ ਆਰੰਭਤਾ ਦੀ ਕੀਤੀ ਅਰਦਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਅਤੇ ਸੰਗਤਾਂ ਹਾਜ਼ਰ ਹੋਈਆਂ

Prayers for the commencement of the 350th martyrdom anniversary of Sri Guru Tegh Bahadur Sahib Ji

ਨਾਂਦੇੜ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ, ਨਾਂਦੇੜ ਵਿਖੇ ਮਿਤੀ 17 ਅਕਤੂਬਰ ਨੂੰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਾਰ ਸਾਹਿਬ ਜੀ ਮਹਾਰਾਜ ਦੇ 350ਵੇਂ ਸ਼ਹੀਦੀ ਗੁਰਪੁਰਬ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਗੁਰਿਆਈ ਗੁਰਪੁਰਬ ਨਮਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਤਖ਼ਤ ਸਾਹਿਬ ਦੇ ਮਾਨਯੋਗ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਜੀ ਵੱਲੋਂ ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਅਤੇ ਖੇਤਰੀਯ ਸਮਿਤੀ ਦੇ ਚੈਅਰਮੇਨ ਡਾ. ਵਿਜੇ ਸਤਬੀਰ ਸਿੰਘ ਜੀ ਤੇ ਸੰਗਤਾਂ ਵੀ ਹਾਜ਼ਰ ਸਨ।

ਇਸ ਸਮੇਂ ਮੁੱਖ ਪ੍ਰਬੰਧਕ ਸਾਹਿਬ ਜੀ ਦੇ ਸਲਾਹਕਾਰ ਜਸਵੰਤ ਸਿੰਘ (ਬੌਬੀ), ਖੇਤਰੀਯ ਸਮਿਤੀ ਦੇ ਕਾਰਜਕਾਰੀ ਚੇਅਰਮੈਨ ਸਰਜੀਤ ਸਿੰਘ ਗਿੱਲ, ਰਣਜੀਤ ਸਿੰਘ ਗਿੱਲ, ਗੁਰਦੀਪ ਸਿੰਘ ਸੰਧੂ, ਅਮਰਜੀਤ ਸਿੰਘ ਕੁੰਜੀਵਾਲੇ, ਅਵਤਾਰ ਸਿੰਘ ਅਤੇ ਸਮਿਤੀ ਦੇ ਸਥਾਨਕ ਮੈਂਬਰ ਸਾਹਿਬਾਨ ਮੌਜੂਦ ਸਨ।