ਹੁਣ ਚਿਦੰਬਰਮ ਨੇ ਨਵੇਂ ਬਣੇ ਚੀਫ਼ ਜਸਟਿਸ ਅੱਗੇ ਰੱਖੀ ਜ਼ਮਾਨਤ ਦੀ ਮੰਗ 

ਏਜੰਸੀ

ਖ਼ਬਰਾਂ, ਰਾਸ਼ਟਰੀ

ਬੀਤੀ 22 ਅਕਤੂਬਰ ਨੂੰ ਜਿਵੇਂ ਹੀ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਹੋਈ ਸੀ, ਤਿਵੇਂ ਹੀ ਚਿਦੰਬਰਮ ਨੂੰ ਇਨਫ਼ੋਰਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

P Chidambaram

ਨਵੀਂ ਦਿੱਲੀ- 90 ਦਿਨਾਂ ਤੋਂ ਤਿਹਾੜ ਜੇਲ੍ਹ ’ਚ ਕੈਦ ਭਾਰਤ ਦੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਪਣੀ ਜ਼ਮਾਨਤ–ਅਰਜ਼ੀ ਮਨਜ਼ੂਰ ਕਰਵਾਉਣ ਲਈ ਸੁਪਰੀਮ ਕੋਰਟ ਅੱਗੇ ਬੇਨਤੀ ਕੀਤੀ ਹੈ। ਯਾਦ ਰਹੇ ਕਿ ਹਾਈ ਕੋਰਟ ਨੇ ਪਿਛਲੇ ਹਫ਼ਤੇ ਉਨ੍ਹਾਂ ਦੀ ਜ਼ਮਾਨਤ–ਅਰਜ਼ੀ ਰੱਦ ਕਰ ਦਿੱਤੀ ਸੀ। ਚਿਦੰਬਰਮ ਨੂੰ ਸੀਬੀਆਈ ਨੇ ਬੀਤੀ 21 ਅਗਸਤ ਨੂੰ INX ਮੀਡੀਆ ਮਾਮਲੇ ਵਿਚ ਕਾਰਵਾਈ ਕਰਦਿਆਂ ਉਨ੍ਹਾਂ ਦੇ ਘਰੋਂ ਹੀ ਗ੍ਰਿਫ਼ਤਾਰ ਕੀਤਾ ਸੀ।

ਬੀਤੀ 22 ਅਕਤੂਬਰ ਨੂੰ ਜਿਵੇਂ ਹੀ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਹੋਈ ਸੀ, ਤਿਵੇਂ ਹੀ ਚਿਦੰਬਰਮ ਨੂੰ ਇਨਫ਼ੋਰਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਅੱਜ ਭਾਰਤ ਦੇ ਨਵੇਂ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਦੀ ਅਗਵਾਈ ਹੇਠਲੇ ਤਿੰਨ–ਜੱਜਾਂ ਦੇ ਬੈਂਚ ਨੇ ਕਾਰਵਾਈ ਸ਼ੁਰੂ ਕੀਤੀ, ਤਿਵੇਂ ਹੀ ਚਿਦੰਬਰਮ ਵੱਲੋਂ ਸੀਨੀਅਰ ਵਕੀਲ ਸ੍ਰੀ ਕਪਿਲ ਸਿੱਬਲ ਨੇ ਜ਼ਮਾਨਤ–ਅਰਜ਼ੀ ਦਾਖ਼ਲ ਕਰ ਦਿੱਤੀ।

ਇਸ ਬੈਂਚ ਵਿਚ ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਵੀ ਸ਼ਾਮਲ ਹਨ। ਇਸ ਤੋਂ ਸਿਰਫ਼ ਕੁਝ ਮਿੰਟ ਪਹਿਲਾਂ ਹੀ ਸ੍ਰੀ ਬੋਬੜੇ ਨੇ ਭਾਰਤ ਦੇ 47ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਸੀ। ਸ੍ਰੀ ਸਿੱਬਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸ੍ਰੀ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਪਿਛਲੇ ਹਫ਼ਤੇ ਹਾਈ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ।

ਸ੍ਰੀ ਸਿੱਬਲ ਨੇ ਜ਼ਮਾਨਤ–ਅਰਜ਼ੀ ਉੱਤੇ ਛੇਤੀ ਤੋਂ ਛੇਤੀ ਸੁਣਵਾਈ ਦੀ ਮੰਗ ਵੀ ਰੱਖੀ। ਤਦ ਜਸਟਿਸ ਬੋਬੜੇ ਨੇ ਜਵਾਬ ਦਿੱਤਾ ਕਿ ਉਹ ਇਸ ਜ਼ਮਾਨਤ–ਅਰਜ਼ੀ ਉੱਤੇ ਕੱਲ੍ਹ ਜਾਂ ਪਰਸੋਂ ਹੀ ਸੁਣਵਾਈ ਕਰ ਸਕਣਗੇ। ਦਿੱਲੀ ਹਾਈ ਕੋਰਟ ਦੇ ਜਸਟਿਸ ਸੁਰੇਸ਼ ਕਾਇਤ ਨੇ 74 ਸਾਲਾ ਸ੍ਰੀ ਪੀ. ਚਿਦੰਬਰਮ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।