CBI ਨੇ ਜੂਨੀਅਰ ਇੰਜੀਨੀਅਰ ਨੂੰ 50 ਨਾਬਾਲਗ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਕਰਨ ਤਹਿਤ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਆਰੋਪੀ ਨਾਪਾਕ ਹਰਕਤਾਂ ਦੀਆਂ ਵੀਡੀਓ ਅਤੇ ਫੋਟੋਆਂ ਵੇਚਦਾ ਵੀ ਸੀ।

RAPE CASE

ਨਵੀਂ ਦਿੱਲੀ: ਭਾਰਤ ਵਿਚ ਜਬਰਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅੱਜ ਤਾਜਾ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਬੀਤੇ ਦਿਨੀ ਕੇਂਦਰੀ ਜਾਂਚ ਬਿਊਰੋ ਨੇ ਸਿੰਚਾਈ ਵਿਭਾਗ ਦੇ ਇੱਕ ਜੂਨੀਅਰ ਇੰਜੀਨੀਅਰ ਨੂੰ ਪਿਛਲੇ 10 ਸਾਲਾਂ ਤੋਂ ਲਗਭਗ 50 ਨਾਬਾਲਗ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਇਲਜ਼ਾਮ ਤਹਿਤ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਮੁਤਾਬਿਕ ਆਰੋਪੀ ਨਾਪਾਕ ਹਰਕਤਾਂ ਦੀਆਂ ਵੀਡੀਓ ਅਤੇ ਫੋਟੋਆਂ ਵੇਚਦਾ ਵੀ ਸੀ।

CBI ਨੇ ਤਲਾਸ਼ੀ ਦੌਰਾਨ  8 ਮੋਬਾਈਲ ਫੋਨ, 8 ਲੱਖ ਰੁਪਏ ਦੇ ਕਰੀਬ ਨਕਦੀ, ਸੈਕਸ ਖਿਡੌਣੇ, ਲੈਪਟਾਪ ਅਤੇ ਹੋਰ ਡਿਜੀਟਲ ਪ੍ਰਮਾਣ ਜ਼ਬਤ ਕੀਤੇ ਜਿਸ ਵਿੱਚ ਭਾਰੀ ਮਾਤਰਾ ਵਿੱਚ ਵੀਡੀਓ ਅਤੇ ਤਸਵੀਰਾਂ ਸ਼ਾਮਲ ਸੀ।

ਜਾਣੋ ਕੀ ਹੈ ਪੂਰਾ ਮਾਮਲਾ 
ਆਰੋਪੀ ਰਾਮਭਵਨ 'ਤੇ ਦੋਸ਼ ਹੈ ਕਿ ਪਿਛਲੇ 10 ਸਾਲਾਂ ਦੌਰਾਨ ਚਿੱਤਰਕੋਟ, ਬਾਂਡਾ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਉਸਨੇ 5 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਨੂੰ ਆਪਣਾ ਸ਼ਿਕਰਾ ਬਣਾਇਆ ਅਤੇ ਜਿਨਸੀ ਸ਼ੋਸ਼ਣ ਦੀਆਂ ਵੀਡੀਓ ਅਤੇ ਤਸਵੀਰਾਂ ਦੁਨੀਆ ਭਰ ਵਿੱਚ ਉਨ੍ਹਾਂ ਲੋਕਾਂ ਨੂੰ ਵੇਚੀਆਂ ਜੋ ਬੱਚਿਆਂ ਵੱਲ ਜਿਨਸੀ ਸ਼ੋਸ਼ਣ ਲਈ ਆਕਰਸ਼ਤ ਹੁੰਦੇ ਹਨ।