ਅਰਵਿੰਦ ਕੇਜਰੀਵਾਲ ਨੇ 'ਦ ਗ੍ਰੇਟ ਖ਼ਲੀ' ਨਾਲ ਕੀਤੀ ਮੁਲਾਕਾਤ, ਕਿਹਾ- ਮਿਲ ਕੇ ਪੰਜਾਬ ਨੂੰ ਬਦਲਾਂਗੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੋਨੂੰ ਸੂਦ ਤੋਂ ਬਾਅਦ ਦਲੀਪ ਸਿੰਘ ਰਾਣਾ ਉਰਫ ਦ ਗ੍ਰੇਟ ਖਲੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।

Arvind Kejriwal meets WWE champion Great Khali

ਨਵੀਂ ਦਿੱਲੀ: ਸੋਨੂੰ ਸੂਦ ਤੋਂ ਬਾਅਦ ਦਲੀਪ ਸਿੰਘ ਰਾਣਾ ਉਰਫ ਦ ਗ੍ਰੇਟ ਖਲੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ WWE ਵਰਗੀਆਂ ਅੰਤਰਰਾਸ਼ਟਰੀ ਲੜਾਈਆਂ ਲੜਨ ਵਾਲੇ ਪਹਿਲਵਾਨ ਖਲੀ ਰਾਜਨੀਤੀ ਵਿਚ ਆ ਸਕਦੇ ਹਨ। ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋਈ ਹੈ।

ਹੋਰ ਪੜ੍ਹੋ: ਜੁੜਵਾ ਬੱਚਿਆਂ ਦੀ ਮਾਂ ਬਣੀ ਅਦਾਕਾਰਾ ਪ੍ਰਿਟੀ ਜ਼ਿੰਟਾ, ਟਵੀਟ ਜ਼ਰੀਏ ਸਾਂਝੀ ਕੀਤੀ ਖੁਸ਼ੀ

ਖਲੀ ਨੇ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਅਪਣੀ ਫੋਟੋ ਵੀ ਸਾਂਝੀ ਕੀਤੀ। ਉਹਨਾਂ ਲਿਖਿਆ, ‘ਪੂਰੀ ਦੁਨੀਆ 'ਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੇ ਰੈਸਲਰ 'ਦ ਗ੍ਰੇਟ ਖ਼ਲੀ' ਜੀ ਨਾਲ ਅੱਜ ਮੁਲਾਕਾਤ ਹੋਈ। ਦਿੱਲੀ ਵਿੱਚ ਬਿਜਲੀ-ਪਾਣੀ, ਸਕੂਲ-ਹਸਪਤਾਲ ਵਿੱਚ ਕੀਤੇ ਕੰਮ ਉਹਨਾਂ ਨੂੰ ਬਹੁਤ ਪਸੰਦ ਆਏ। ਹੁਣ ਇਹ ਸਭ ਕੰਮ ਪੰਜਾਬ ਵਿੱਚ ਵੀ ਕਰਨੇ ਨੇ, ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ’।

ਹੋਰ ਪੜ੍ਹੋ: ਭਾਈਚਾਰਕ ਸਾਂਝ: ਮੁਸਲਿਮ ਭਾਈਚਾਰੇ ਨੂੰ ਸਿੱਖਾਂ ਦਾ ਸੱਦਾ, 'ਆਓ ਗੁਰਦੁਆਰੇ 'ਚ ਪੜ੍ਹੋ ਨਮਾਜ਼'

ਇਸ ਮੀਟਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮ ਹੋ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਦਿ ਗ੍ਰੇਟ ਖਲੀ ਪੰਜਾਬ ਦੀ ਰਾਜਨੀਤੀ ਵਿਚ ਐਂਟਰੀ ਕਰ ਸਕਦੇ ਹਨ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।